13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਜਾਗਰੂਕਤਾ ਕੈਂਪ ਲਗਾਇਆ <br/>

ਮਹਿਲ ਕਲਾਂ ਵਿਖੇ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਵਿੱਦਿਆ ਦੇ ਲੰਗਰ ਕੈਂਪ ਸਮੇਂ ਜਾਣਕਾਰੀ ਦਿੰਦੇ ਹੋਏ ਵਲੰਟੀਅਰ ਨੌਜਵਾਨ | ਤਸਵੀਰ : ਅਵਤਾਰ ਸਿੰਘ ਅਣਖੀ <br/> 28-12-2025
ਮਹਿਲ ਕਲਾਂ, 27 ਦਸੰਬਰ (ਅਵਤਾਰ ਸਿੰਘ ਅਣਖੀ)-ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਕਲਗ਼ੀਧਰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜ਼ਰ ਕੌਰ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸੂਰਬੀਰ ਸ਼ਹੀਦਾਂ ਦੀ ਯਾਦ 'ਚ ਵਿੱਦਿਆ ਦੇ ਲੰਗਰ ਜਾਗਰੂਕਤਾ ਕੈਂਪ ਭਾਈ ਮਲਕੀਤ ਸਿੰਘ, ਭਾਈ ਸਤਨਾਮ ਸਿੰਘ ਅਤੇ ਬੀਬੀ ਸੁਰਿੰਦਰ ਕੌਰ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਮੁੱਖ ਸੰਚਾਲਕ ਭਾਈ ਜਸਵਿੰਦਰ ਸਿੰਘ ਖ਼ਾਲਸਾ ਦੀ ਗਤੀਸ਼ੀਲ ਅਗਵਾਈ ਹੇਠ ਪਿੰਡ ਲੁਹਾਰਾ (ਮੋਗਾ) ਵਿਖੇ ਲੋੜਵੰਦਾਂ ਨੂੰ ਮੁਫ਼ਤ ਉੱਚ ਵਿੱਦਿਆ ਪ੍ਰਦਾਨ ਕਰਨ ਲਈ ਇਕ ਮਿਆਰੀ ਵਿੱਦਿਅਕ ਸੰਸਥਾ ਦੀ ਸ਼ੁਰੂਆਤ ਛੇਤੀ ਹੀ ਕੀਤੀ ਜਾ ਰਹੀ ਹੈ | ਉਨ੍ਹਾਂ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ, ਲੋੜਵੰਦ ਹੋਣਹਾਰ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਸਕਾਲਰਸ਼ਿਪ ਯੋਜਨਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਲੋੜਵੰਦਾਂ ਦੀ ਮਦਦ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਸਫਲਤਾ ਲਈ ਸਮੂਹ ਸੰਗਤਾਂ ਨੂੰ ਆਪਣੀ ਕਿਰਤ ਕਮਾਈ ਵਿਚੋਂ ਦਸਵੰਧ ਕੱਢਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਡਿਪਟੀ ਡਾਇਰੈਕਟਰ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।