ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦੱਖਣੀ ਅਫਰੀਕਾ 'ਤੇ 52 ਦÏੜਾਂ ਦੀ ਜਿੱਤ ਨਾਲ ਆਪਣਾ ਪਹਿਲਾ ਵਿਸ਼ਵ ਕੱਪ ਜਿੱਤਣ 'ਤੇ ਵਧਾਈ ਦਿੱਤੀ | ਉਨ੍ਹਾਂ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਆਈ.ਸੀ.ਸੀ. ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਦੇ ਫਾਈਨਲ 'ਚ ਭਾਰਤੀ ਟੀਮ ਦੀ ਸ਼ਾਨਦਾਰ ਜਿੱਤ | ਫਾਈਨਲ 'ਚ ਉਨ੍ਹਾਂ ਦਾ ਪ੍ਰਦਰਸ਼ਨ ਬਹੁਤ ਹੁਨਰ ਤੇ ਆਤਮਵਿਸ਼ਵਾਸ ਨਾਲ ਭਰਿਆ ਸੀ | ਟੀਮ ਨੇ ਪੂਰੇ ਟੂਰਨਾਮੈਂਟ ਦÏਰਾਨ ਅਸਾਧਾਰਨ ਟੀਮ ਵਰਕ ਤੇ ਦਿ੍ੜਤਾ ਦਿਖਾਈ | ਸਾਡੀਆਂ ਖਿਡਾਰਣਾਂ ਨੂੰ ਵਧਾਈਆਂ | ਇਹ ਇਤਿਹਾਸਕ ਜਿੱਤ ਭਵਿੱਖ ਦੇ ਚੈਂਪੀਅਨਾਂ ਨੂੰ ਖੇਡਾਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕਰੇਗੀ |