21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

'ਕਮਲਜੀਤ ਖੇਡਾਂ 2025' ਨਹੀਂ ਹੋਣਗੀਆਂ, ਨੌਵੇਂ ਪਾਤਸ਼ਾਹ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਹੋਣਗੇ

ਅਜੀਤ ਡੈਸਕ 19-11-2025
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)-ਸੁਰਜੀਤ ਸਪੋਰਟਸ ਐਸੋਸੀਏਸ਼ਨ ਰਜਿ: ਬਟਾਲਾ ਵਲੋਂ 3 ਦਹਾਕਿਆਂ ਤੋਂ ਬਟਾਲਾ ਨੇੜੇ ਪਿੰਡ ਕੋਟਲਾ ਸ਼ਾਹੀਆ ਦੇ ਸਟੇਡੀਅਮ ਵਿਖੇ ਕਰਵਾਈਆਂ ਜਾਂਦੀਆਂ 'ਕਮਲਜੀਤ ਖੇਡਾਂ' ਇਸ ਵਰ੍ਹੇ ਨਹੀਂ ਹੋਣਗੀਆਂ | ਇਸ ਸਬੰਧੀ ਅੱਜ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਿਸ਼ਾਨ ਸਿੰਘ ਰੰਧਾਵਾ, ਜਸਵੰਤ ਸਿੰਘ ਢਿੱਲੋਂ, ਖੁਸ਼ਕਰਨ ਸਿੰਘ ਹੇਅਰ ਅਤੇ ਤਰੁਨਪ੍ਰੀਤ ਸਿੰਘ ਕਲਸੀ ਨੇ ਦੱਸਿਆ ਕਿ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮ ਹੋਣਗੇ, ਜਿਸ ਵਿਚ ਕੀਰਤਨ ਦਰਬਾਰ, ਕਵੀਸ਼ਰੀ ਦਰਬਾਰ, ਕਵੀ ਦਰਬਾਰ, ਢਾਡੀ ਦਰਬਾਰ, ਸੈਮੀਨਾਰ, ਗਤਕਾ ਤੇ ਦਸਤਾਰਬੰਦੀ ਦੇ ਮੁਕਾਬਲੇ ਹੋਣਗੇ | ਬਾਬਾ ਬਕਾਲਾ ਸਾਹਿਬ ਤੋਂ ਸ਼ੁਰੂ ਹੋ ਕੇ ਮੈਰਾਥਨ ਦੌੜ ਵੀ ਹੋਵੇਗੀ |

ਪਿਛਲੀ ਖ਼ਬਰ -ਇੰਡੀਆ ਓਪਨ ਸ਼ੂਟਿੰਗ ਚੈਂਪੀਅਨਸ਼ਿਪ-ਕੰਵਰਹਿੰਮਤ ਗੁਰਾਇਆ ਨੇ ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਕਲੱਸਟਰ ਲੋਹੀਆਂ ਅਧੀਨ ਆਉਂਦੇ ਪ੍ਰਾਇਮਰੀ ਸਕੂਲਾਂ 'ਚ ਬਾਲ ਮੇਲੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।