ਬਟਾਲਾ, 18 ਨਵੰਬਰ (ਸਤਿੰਦਰ ਸਿੰਘ)-ਇੰਡੀਆ ਓਪਨ ਮੁਕਾਬਲਾ ਐੱਨ.ਆਰ.ਆਈ. ਈਵੈਂਟਸ-2025, ਜੋ ਕਿ ਭੂਪਾਲ (ਮੱਧ ਪ੍ਰਦੇਸ਼) ਵਿਖੇ ਬੀਤੇ ਦਿਨੀਂ ਕਰਵਾਇਆ ਗਿਆ, ਵਿਚ ਬਟਾਲਾ ਜ਼ਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਨਿਸ਼ਾਨੇਬਾਜ਼ ਕੰਵਰਹਿੰਮਤ ਗੁਰਾਇਆ ਨੇ 50 ਮੀਟਰ ਰਾਈਫਲ ਪਰੋਨ ਯੂਥ ਮੈਨ ਵਰਗ ਵਿਚ ਚਾਂਦੀ ਦਾ ਤਗਮਾ ਅਤੇ 50 ਮੀਟਰ ਰਾਈਫ਼ਲ ਪਰੋਨ ਜੂੂਨੀਅਰ ਮੈਨ ਵਰਗ 'ਚ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ, ਆਪਣੇ ਮਾਪਿਆਂ ਤੇ ਆਪਣੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦਾ ਨਾਂਅ ਰੌਸ਼ਨ ਕੀਤਾ | ਜ਼ਿਕਰਯੋਗ ਹੈ ਕਿ ਨੈਸ਼ਨਲ ਐਵਾਰਡੀ ਹਰਮਨਜੀਤ ਸਿੰਘ ਗੁਰਾਇਆ ਦੇ ਸਪੁੱਤਰ ਕੰਵਰਹਿੰਮਤ ਨੇ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਤੇ ਰਾਜ ਪੱਧਰ ਦੀਆਂ ਖੇਡਾਂ ਤੋਂ ਇਲਾਵਾ ਖੇਡਾਂ ਵਤਨ ਪੰਜਾਬ ਦੀਆਂ ਸਮੇਤ ਰਾਸ਼ਟਰ ਪੱਧਰ 'ਤੇ ਸੋਨੇ, ਚਾਂਦੀ ਤੇ ਕਾਂਸੇ ਦੇ ਤਗਮੇ ਜਿੱਤ ਕੇ ਆਪਣੇ ਸੂਬੇ ਪੰਜਾਬ, ਮਾਪਿਆਂ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦਾ ਨਾਂਅ ਰੌਸ਼ਨ ਕੀਤਾ ਹੈ | ਕੰਵਰਹਿੰਮਤ ਦੀ ਇਸ ਕਾਮਯਾਬੀ 'ਤੇ ਉਸ ਦੇ ਪਿਤਾ ਹਰਮਨਜੀਤ ਗੁਰਾਇਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਪਣੇ ਬੇਟੇ ਦੀ ਅਹਿਮ ਪ੍ਰਾਪਤੀ 'ਤੇ ਮਾਣ ਮਹਿਸੂਸ ਕੀਤਾ ਹੈ |