ਨਵੀਂ ਦਿੱਲੀ, 3 ਦਸੰਬਰ (ਏਜੰਸੀ)-ਬੀ.ਸੀ.ਸੀ.ਆਈ. ਨੇ ਦੱਖਣੀ ਅਫਰੀਕਾ ਵਿਰੁੱਧ ਟੀ-20 ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ | ਜਸਪ੍ਰੀਤ ਬੁਮਰਾਹ ਨੂੰ ਵਨਡੇ ਤੋਂ ਆਰਾਮ ਦਿੱਤਾ ਗਿਆ ਹੈ ਅਤੇ ਟੀ-20 ਵਿਚ ਸ਼ਾਮਿਲ ਕੀਤਾ ਗਿਆ ਹੈ | ਹਾਰਦਿਕ ਪੰਡਯਾ ਅਤੇ ਸ਼ੁਭਮਨ ਗਿੱਲ ਵੀ ਟੀਮ ਵਿਚ ਵਾਪਸ ਆ ਗਏ ਹਨ | ਟੀ-20 ਲੜੀ 9 ਦਸੰਬਰ ਤੋਂ ਸ਼ੁਰੂ ਹੋਵੇਗੀ | ਬੀ.ਸੀ.ਸੀ.ਆਈ. ਨੇ ਆਪਣੇ ਸੋਸ਼ਲ ਮੀਡੀਆ ਹੈਂਡਲਾਂ 'ਤੇ ਇਸਦਾ ਐਲਾਨ ਕੀਤਾ | ਬੁੱਧਵਾਰ ਨੂੰ , ਬੋਰਡ ਨੇ ਰਾਏਪੁਰ ਵਿਚ ਟੀ-20 ਵਿਸ਼ਵ ਕੱਪ ਲਈ ਜਰਸੀ ਵੀ ਲਾਂਚ ਕੀਤੀ | ਸੂਰਿਆਕੁਮਾਰ ਯਾਦਵ ਟੀ-20 ਟੀਮ ਦੀ ਕਪਤਾਨੀ ਕਰਨਗੇ | ਉੱਪ-ਕਪਤਾਨ ਸ਼ੁਭਮਨ ਗਿੱਲ ਲਗਭਗ ਦੋ ਹਫ਼ਤਿਆਂ ਬਾਅਦ ਵਾਪਸੀ ਕਰਨਗੇ | ਹਾਲਾਂਕਿ, ਉਹ ਫਿਟਨੈਸ ਕਲੀਅਰੈਂਸ ਮਿਲਣ ਤੋਂ ਬਾਅਦ ਹੀ ਖੇਡ ਸਕਣਗੇ | ਉਹ ਕੋਲਕਾਤਾ ਟੈਸਟ ਵਿਚ ਜ਼ਖ਼ਮੀ ਹੋ ਗਏ ਸਨ | ਹਾਰਦਿਕ ਪੰਡਯਾ ਵੀ 73 ਦਿਨਾਂ ਬਾਅਦ ਟੀਮ ਵਿਚ ਵਾਪਸੀ ਕਰ ਰਹੇ ਹਨ | ਉਹ ਪਾਕਿਸਤਾਨ ਵਿਰੁੱਧ ਏਸ਼ੀਆ ਕੱਪ ਮੈਚ ਦੌਰਾਨ ਜ਼ਖ਼ਮੀ ਹੋ ਗਏ ਸਨ |
ਟੀ-20 ਸੀਰੀਜ਼ ਲਈ ਭਾਰਤੀ ਟੀਮ
ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ, ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਜਿਤੇਸ਼ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ, ਅਰਸ਼ਦੀਪ ਸਿੰਘ, ਹਰਸ਼ਦੀਪ ਸਿੰਘ, ਹਰਸ਼ਦੀਪ ਸਿੰਘ, ਹਰਸ਼ਹਿਤ ਰਾਣਾ, ਵਾਸ਼ਿੰਗਟਨ ਸੁੰਦਰ |
ਦੱਖਣੀ ਅਫਰੀਕਾ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ <br/>
ਅਜੀਤ ਡੈਸਕ
04-12-2025