20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬਾਬਾ ਫੌਜਾ ਸਿੰਘ ਨੂੰ ਇੰਗਲੈਂਡ ਦੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਸ਼ਰਧਾਂਜ਼ਲੀ

ਅਜੀਤ ਡੈਸਕ 16-07-2025
ਲੰਡਨ, 15 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਾਬਾ ਫੌਜਾ ਸਿੰਘ ਦੇ ਅਕਾਲ ਚਲਾਣੇ 'ਤੇ ਇੰਗਲੈਂਡ ਕਬੱਡੀ ਫੈਡਰੇਸ਼ਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਪ੍ਰਧਾਨ ਕਰਮਜੀਤ ਸਿੰਘ ਔਜਲਾ, ਚੇਅਰਮੈਨ ਬਲਵਿੰਦਰ ਸਿੰਘ ਚੱਠਾ, ਸਤਨਾਮ ਸਿੰਘ ਸੱਤਾ ਮੁਠੱਡਾ, ਸਤਿੰਦਰ ਸਿੰਘ ਗੋਲਡੀ, ਸ਼ੀਰਾ ਸਿੰਘ ਔਲਖ, ਕੁਲਵੰਤ ਸਿੰਘ ਸੰਘਾ, ਜਸਜੀਤ ਸਿੰਘ ਰਾਣਾ ਪੱਡਾ, ਬਲਵਿੰਦਰ ਸਿੰਘ ਦੂਲੇ ਸਮੇਤ ਸਮੂਹ ਕਲੱਬਾਂ ਨੇ ਕਿਹਾ ਕਿ ਬਾਬਾ ਫੌਜਾ ਸਿੰਘ ਹਰ ਉਮਰ ਦੇ ਲੋਕਾਂ ਲਈ ਪ੍ਰੇਰਣਾ ਸਰੋਤ ਸਨ | ਪਿੰਗਲਵਾੜਾ ਸੁਸਾਇਟੀ ਯੂ.ਕੇ. ਦੇ ਪ੍ਰਧਾਨ ਜਗਰਾਜ ਸਿੰਘ ਸਰਾਂ ਨੇ ਕਿਹਾ ਕਿ ਬਾਬਾ ਫੌਜਾ ਸਿੰਘ ਆਪਣੇ ਆਪ 'ਚ ਵੱਡੀ ਸਮਾਜ ਸੇਵੀ ਸੰਸਥਾ ਸਨ, ਜਿਹਨਾਂ ਨੇ ਦੇਸ਼ ਵਿਦੇਸ਼ 'ਚ ਸਿੱਖਾਂ ਦਾ ਨਾਮ ਰੌਸ਼ਨ ਕੀਤਾ ਅਤੇ ਸਮਾਜ ਦੀ ਸੇਵਾ ਕਰਨ ਦਾ ਢੰਗ ਸਿਖਾਇਆ | ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਸਾਬਕਾ ਪ੍ਰਧਾਨ ਸ: ਗੁਰਮੇਲ ਸਿੰਘ ਮੱਲੀ, ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਸਹੋਤਾ, ਹੰਸਾਲੋ ਦੇ ਸਾਬਕਾ ਮੇਅਰ ਰਘਵਿੰਦਰ ਸਿੰਘ ਸਿੱਧੂ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਸੇਵਾ ਟਰੱਸਟ ਯੂ.ਕੇ. ਵੱਲੋਂ ਫੌਜਾ ਸਿੰਘ ਨੂੰ ਸ਼ਰਧਾਂਜਲੀ <br/> ਅਗਲੀ ਖ਼ਬਰ ਹੜ੍ਹ ਤੋਂ ਬਚਾਅ ਲਈ ਦਰਿਆ ਨੂੰ ਭੇਟ ਕੀਤੀ ਜਾਂਦੀ ਹੈ ਸੋਨੇ ਦੀ ਨੱਥ, ਪੈਸੇ, ਚਾਦਰ ਤੇ ਚੌਲਾਂ ਦੀ ਦੇਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।