ਲੰਡਨ, 15 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੇਵਾ ਟਰੱਸਟ ਯੂ.ਕੇ. ਦੇ ਸੰਸਥਾਪਕ ਚੇਅਰਮੈਨ ਕੌਂਸਲਰ ਚਰਨ ਕੰਵਲ ਸਿੰਘ ਸੇਖੋਂ ਨੇ ਬਾਬਾ ਫੌਜਾ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ | ਉਨ੍ਹਾਂ ਕਿਹਾ ਕਿ ਅਸੀਂ ਆਪਣੀ ਦਿਲੀ ਸੰਵੇਦਨਾ ਭੇਜਦੇ ਹਾਂ ਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦੇ ਹਾਂ | ਸੇਖੋਂ ਨੇ ਕਿਹਾ ਕਿ ਫੌਜਾ ਸਿੰਘ ਨੇ 2017 'ਚ ਸੇਵਾ ਟਰੱਸਟ ਯੂ.ਕੇ. ਦੇ ਸਥਾਪਨਾ ਸਮਾਰੋਹ ਮੌਕੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਸੀ | ਉਨ੍ਹਾਂ ਨੇ ਸੇਵਾ ਟਰੱਸਟ ਇੰਡੀਆ ਦੀ ਬੇਨਤੀ 'ਤੇ ਭਾਰਤ ਦੀ ਇਕ ਵਿਸ਼ੇਸ਼ ਯਾਤਰਾ ਕੀਤੀ | ਉਨ੍ਹਾਂ ਹਮੇਸ਼ਾਂ ਇਕ ਗੱਲ ਕਹੀ ਜਿਸ ਦਾ ਉਨ੍ਹਾਂ ਨੂੰ ਜ਼ਿੰਦਗੀ 'ਚ ਅਫ਼ਸੋਸ ਹੈ ਕਿ ਉਨ੍ਹਾਂ ਨੂੰ ਸਿੱਖਿਆ ਦਾ ਮੌਕਾ ਨਹੀਂ ਮਿਲਿਆ ਤੇ ਉਹ ਘੱਟ ਆਮਦਨ ਵਾਲੇ ਵਿਦਿਆਰਥੀਆਂ ਤੇ ਪਰਿਵਾਰਾਂ ਲਈ ਸਿੱਖਿਆ, ਸਿਹਤ, ਵਾਤਾਵਰਣ ਤੇ ਸਮਾਜ ਭਲਾਈ 'ਤੇ ਸੇਵਾ ਟਰੱਸਟ ਦੇ ਮਿਸ਼ਨ ਦਾ ਸਮਰਥਨ ਕਰਨ 'ਚ ਖੁਸ਼ੀ ਮਹਿਸੂਸ ਕਰਦੇ ਸਨ |