20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਫੌਜਾ ਸਿੰਘ ਦੇ ਅਕਾਲ ਚਲਾਣੇ 'ਤੇ ਸਮੈਦਿਕ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ ਵੱਲੋਂ ਦੁੱਖ ਪ੍ਰਗਟ <br/>

ਅਜੀਤ ਡੈਸਕ 16-07-2025
ਲੰਡਨ, 15 ਜੁਲਾਈ-(ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ ਨੇ 114 ਸਾਲਾ ਪੰਜਾਬੀ ਸਿੱਖ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਜਤਿੰਦਰ ਸਿੰਘ ਨੇ ਕਿਹਾ ਕਿ ਫੌਜਾ ਸਿੰਘ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ | ਉਨ੍ਹਾਂ ਕਿਹਾ ਕਿ ਫੌਜਾ ਸਿੰਘ ਦੇ ਅਕਾਲ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਸਿੱਖ ਕੌਮ ਨੂੰ ਵੀ ਵੱਡਾ ਘਾਟਾ ਪਿਆ ਹੈ | ਜਤਿੰਦਰ ਸਿੰਘ ਨੇ ਫੌਜਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ | ਇਸੇ ਦੌਰਾਨ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਪਰਮਜੀਤ ਸਿੰਘ ਢਿੱਲੋਂ ਤੇ ਖ਼ਜ਼ਾਨਚੀ ਭਾਈ ਤਰਸੇਮ ਸਿੰਘ ਛੋਕਰ ਨੇ ਵੀ ਫੌਜਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |

ਪਿਛਲੀ ਖ਼ਬਰ -ਵਿਸ਼ਵ ਪੁਲਿਸ ਖੇਡਾਂ- ਕਿਰਨਪਾਲ ਕੌਰ ਨੇ ਜਿੱਤੇ 8 ਸੋਨ ਤਗਮੇ <br/> ਅਗਲੀ ਖ਼ਬਰ ਬਰੈਂਪਟਨ ਸ਼ਹਿਰ ਦਾ ਸਲਾਨਾ ਬਹੁਸੱਭਿਆਚਾਰਕ ਮੇਲਾ ਪੂਰੀ ਸ਼ਾਨੋ-ਸ਼ੌਕਤ ਨਾਲ ਹੋਇਆ ਸੰਪੰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।