02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬਰੈਂਪਟਨ 'ਚ ਮੇਅਰ ਨੂੰ ਧਮਕੀ ਦੇਣ ਵਾਲਾ ਗਿ੍ਫਤਾਰ

ਅਜੀਤ ਡੈਸਕ 17-07-2025
ਟੋਰਾਂਟੋ, 16 ਜੁਲਾਈ (ਸਤਪਾਲ ਸਿੰਘ ਜÏਹਲ)-ਕੈਨੇਡਾ 'ਚ ਸ਼ਹਿਰ ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਨੂੰ ਬੀਤੇ ਮਹੀਨੇ ਧਮਕੀਆਂ ਦੇਣ ਦੇ ਦੋਸ਼ਾਂ 'ਚ ਪੀਲ ਪੁਲਿਸ ਨੇ ਬੀਤੇ ਕੱਲ੍ਹ 29 ਸਾਲਾ ਨੌਜਵਾਨ ਕੰਵਰਜੋਤ ਸਿੰਘ ਮਨੌਰੀਆ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ | ਈ-ਮੇਲ ਰਾਹੀਂ ਧਮਕੀ ਮਿਲਣ ਤੋਂ ਬਾਅਦ ਬਰਾਊਨ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ ਜਿਸ ਕਰਕੇ ਪੁਲਿਸ ਵਲੋਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆਂ ਕਰਵਾਈ ਗਈ ਸੀ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਪੁਲਿਸ ਦੀ ਹਾਜ਼ਰੀ ਰੱਖੀ ਜਾ ਰਹੀ ਸੀ¢ ਬਰਾਊਨ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਤੇ ਬੱਚੇ ਅਸੁਰੱਖਿਅਤ ਮਹਿਸੂਸ ਕਰ ਰਹੇ ਸਨ¢ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਸੀ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਰਾਊਨ ਨੂੰ ਸੁਰੱਖਿਆ ਦੇਣਾ ਸਮੇਂ ਦੀ ਲੋੜ ਸੀ ਪਰ ਇਸ ਗਿ੍ਫਤਾਰੀ ਤੋਂ ਬਾਅਦ ਸਥਿਤੀ ਕੰਟਰੋਲ 'ਚ ਹੈ | ਪਤਾ ਲੱਗਾ ਕਿ ਸ਼ੱਕੀ ਤੋਂ ਪਲਿਸ ਵਲੋਂ ਪੁੱਛਗਿੱਛ ਜਾਰੀ ਹੈ ਅਤੇ ਉਸ ਦੇ ਫੋਨ ਤੇ ਕੰਪਿਊਟਰ ਜ਼ਬਤ ਕਰ ਲਏ ਗਏ ਹਨ¢

ਪਿਛਲੀ ਖ਼ਬਰ ਗੈਂਗਸਟਰ ਬਿਸ਼ਨੋਈ ਗਰੁੱਪ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਸਮਾਂ-ਡੈਨੀਅਲ ਸਮਿੱਥ <br/> ਅਗਲੀ ਖ਼ਬਰ ਡਰਬੀ ਪੰਥਕ ਕਾਨਫਰੰਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਨੂੰ ਕਾਇਮ ਰੱਖਣ ਦੀ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।