ਬਰੇਸ਼ੀਆ(ਇਟਲੀ), 16 ਜੁਲਾਈ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ 'ਚ ਪਿਛਲੇ ਕਈ ਸਾਲਾਂ ਤੋਂ ਰਹਿਣ ਬਸੇਰਾ ਕਰਦੇ ਪੰਜਾਬੀ ਭਾਰਤੀ ਬੱਚਿਆਂ ਨੂੰ ਆਪਣੇ ਮਹਾਨ ਤੇ ਵਿਲੱਖਣ ਸਿੱਖ ਧਰਮ ਨਾਲ ਜੁੜੇ ਰਹਿਣ ਅਤੇ ਲਾਸਾਨੀ ਇਤਿਹਾਸ ਸਮਝਾਉਣ ਤਹਿਤ ਧਰਮ ਪ੍ਰਚਾਰ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸਿੰਘ ਸਭਾ, ਕੋਰਤੇਨੋਵਾ ਵਿਖੇ ਧੰਨ ਸਾਹਿਬ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਿਤ ਗਿਆਨ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹ ਮੁਕਾਬਲੇ ਕਲਤੂਰਾ ਸਿੱਖ ਇਟਲੀ, ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਅਤੇ ਗੁਰਲਾਗੋ ਦੀਆ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾਣਗੇ | ਇਹ ਮੁਕਾਬਲੇ ਪੇਪਰ ਸ਼ੀਟ 'ਤੇ ਕਰਵਾਏ ਜਾਣਗੇ | ਜਿਸ ਦਾ ਸਮਾਂ 40 ਮਿੰਟ ਹੋਵੇਗਾ¢ ਇਹ ਮੁਕਾਬਲੇ ਵੱਖ ਵੱਖ ਉਮਰ ਦੇ ਚਾਰ ਭਾਗਾਂ ਵਿੱਚ ਕਰਵਾਏ ਜਾਣਗੇ¢ ਪਹਿਲਾ ਗਰੁੱਪ 1 (5 ਸਾਲ ਤੋਂ 8 ਸਾਲ ਤੱਕ), 2 (8 ਸਾਲ ਤੋਂ 11 ਸਾਲ ਤੱਕ), 3 (11 ਸਾਲ ਤੋਂ 14 ਸਾਲ ਤੱਕ), 4 (14 ਸਾਲ ਤੋਂ ਉੱਪਰ ਹਰ ਉਮਰ ਵਾਲਾ ਪੇਪਰ ਦੇ ਸਕਦਾ ਹੈ) ਇਸ ਮੁਕਾਬਲੇ 'ਚ ਭਾਗ ਲੈਣ ਲਈ ਸਵਾਲ ਕਲਤੂਰਾ ਸਿੱਖ ਦੀ ਵੈਬਸਾਈਟ 'ਤੇ ਉਪਲੱਬਧ ਹਨ | ਇਸ ਦਿਹਾੜੇ 'ਤੇ ਗੁਰਲਾਗੋ ਦੀਆਂ ਸੰਗਤਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ | ਇਸ ਮਹਾਨ ਦਿਹਾੜੇ ਤੇ ਭਾਈ ਕੁਲਵੰਤ ਸਿੰਘ ਯੂ.ਕੇ. ਵਾਲਿਆਂ ਦਾ ਕਵੀਸ਼ਰੀ ਜਥਾ ਗੁਰ ਇਤਿਹਾਸ ਸਰਵਣ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚ ਰਿਹਾ ਹੈ | ਪ੍ਰਬੰਧਕਾਂ ਨੇ ਸਮੂਹ ਸੰਗਤਾਂ, ਪ੍ਰਬੰਧਕ ਕਮੇਟੀਆਂ ਅਤੇ ਗਤਕਾ ਅਕੈਡਮੀਆਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਵੱਧ ਤੋਂ ਵੱਧ ਬੱਚਿਆਂ ਦੀ ਤਿਆਰੀ ਕਰਵਾ ਕੇ ਇਸ ਮੁਕਾਬਲੇ 'ਚ ਭਾਗ ਲੈਣ ਲਈ ਪਹੁੰਚਣ | ਇਸ ਸਮੇਂ ਭਾਈ ਕੁਲਵੰਤ ਸਿੰਘ, ਸਿਮਰਜੀਤ ਸਿੰਘ, ਗੁਰਪ੍ਰੀਤ ਸਿੰਘ ਪਿਰੋਜ, ਗੁਰਦੇਵ ਸਿੰਘ, ਸੰਤੋਖ ਸਿੰਘ, ਤਰਲੋਚਨ ਸਿੰਘ, ਤਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਕਰਨਵੀਰ ਸਿੰਘ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਅਰਵਿੰਦਰ ਸਿੰਘ, ਪਲਵਿੰਦਰ ਸਿੰਘ, ਗਗਨਦੀਪ ਸਿੰਘ, ਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ ਗੁਰਲਾਗੋ ਦੀਆਂ ਸੰਗਤਾਂ ਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਮੌਜੂਦ ਸਨ ¢