14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਆਪ ਆਗੂ ਪਰਮਿੰਦਰ ਸਿੰਘ ਪੰਡੋਰੀ ਦਾ ਕਵੈਂਟਰੀ ਵਿਖੇ ਨਿੱਘਾ ਸਵਾਗਤ <br/>

ਅਜੀਤ ਡੈਸਕ 18-07-2025
ਲੰਡਨ, 17 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਦਾ ਇੰਗਲੈਂਡ ਦੇ ਸ਼ਹਿਰ ਕਵੈਂਟਰੀ ਵਿਖੇ ਮਰਸੀਆ ਵੈਨਿਊ ਵਿਖੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉੱਘੇ ਕਾਰੋਬਾਰੀ ਰਵੀ ਢਿੱਲੋਂ ਦੇਤਵਾਲੀਆ, ਭੁਪਿੰਦਰ ਸਿੰਘ ਦੀਨਾ ਸਾਹਿਬ, ਅਮਰਜੀਤ ਸਿੰਘ ਲੱਡੂ ਆਦਿ ਸਮੇਤ ਭਾਈਚਾਰੇ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ | ਇਸ ਮੌਕੇ ਰਵੀ ਢਿੱਲੋਂ ਦੇਤਵਾਲੀਆ ਤੇ ਭੁਪਿੰਦਰ ਸਿੰਘ ਨੇ ਕਿਹਾ ਕਿ ਪਰਮਿੰਦਰ ਸਿੰਘ ਪੰਡੋਰੀ ਨੇ ਜਿੱਥੇ ਵਧੀਆ ਕਬੱਡੀ ਖੇਡ ਕੇ ਦੇਸ਼ ਵਿਦੇਸ਼ 'ਚ ਹਲਕੇ ਦਾ ਨਾਮ ਰੌਸ਼ਨ ਕੀਤਾ ਅੱਜ ਉਸੇ ਇਲਾਕੇ 'ਚ ਲੋਕ ਸੇਵਾ ਕਰ ਰਿਹਾ ਹੈ | ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਹਲਕੇ ਦੀ ਬਿਹਤਰੀ ਲਈ ਸੇਵਾਵਾਂ ਦਿੱਤੀਆਂ ਹਨ ਤੇ ਉਹ ਇਨ੍ਹਾਂ ਸੇਵਾਵਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲਿ੍ਹਆ ਜਾਵੇ-ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ <br/> ਅਗਲੀ ਖ਼ਬਰ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਇਕ ਪ੍ਰਾਜੈਕਟ ਦੇ ਫੰਡਾਂ ਦੀ ਦੁਰਵਰਤੋਂ ਹੋਣ ਦਾ ਦਾਅਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।