ਸਿਆਟਲ, 21 ਜੁਲਾਈ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਧਨਾਢ ਕਿਸਾਨ ਆਗੂ ਤੇ ਇੰਡੀਅਨ ਬਿਜ਼ਨੈੱਸ ਓਨਰ ਐਸੋਸੀਏਸ਼ਨ ਸਿਆਟਲ ਦੇ ਸਰਪ੍ਰਸਤ ਚੇਤ ਸਿੰਘ ਸਿੱਧੂ ਨੂੰ ਉਸ ਵੇਲੇ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੰਜਾਬ ਰਹਿੰਦੇ ਭਰਾ ਗੁਰਮੇਲ ਸਿੰਘ ਸਿੱਧੂ ਦਾ ਦਿਹਾਂਤ ਹੋ ਗਿਆ | ਉਹ 76 ਸਾਲਾਂ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸਨ | ਉਹ ਸਾਬਕਾ ਮੈਂਬਰ ਪੰਚਾਇਤ ਪਿੰਡ ਹਿੰਮਤਪੁਰਾ ਜ਼ਿਲ੍ਹਾ ਮੋਗਾ ਸਨ | ਉਹ ਆਪਣੇ ਪਿੱਛੇ ਆਪਣੀ ਪਤਨੀ ਜਸਮੇਲ ਕੌਰ ਅਤੇ 2 ਲੜਕੇ ਤੇ ਇਕ ਲੜਕੀ ਛੱਡ ਗਏ | ਗੁਰਮੇਲ ਸਿੰਘ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਚੇਤ ਸਿੰਘ ਸਿੱਧੂ ਪੰਜਾਬ ਪਹੁੰਚ ਗਏ | ਗੁਰਮੇਲ ਸਿੰਘ ਸਿੱਧੂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 27 ਜੁਲਾਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਹਿੰਮਤਪੁਰਾ ਜ਼ਿਲ੍ਹਾ ਮੋਗਾ ਵਿਖੇ ਹੋਵੇਗੀ | ਸਿਆਟਲ ਦੇ ਪੰਜਾਬੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਿੱਧੂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |