11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਬਰਮਿੰਘਮ ਵਿਖੇ ਨਵੰਬਰ 1984 ਨਸਲਕੁਸ਼ੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ <br/>

ਅਜੀਤ ਡੈਸਕ 03-11-2025
ਲੰਡਨ, 2 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਓਕਲੈਂਡ ਰੋਡ, ਹੈਂਡਸਵਰਥ, ਬਰਮਿੰਘਮ, ਯੂ.ਕੇ. ਵਿਖੇ ਗੁਰਦੁਆਰਾ ਸਾਹਿਬ ਦੇ ਟਰੱਸਟੀ ਹਰਦੀਪ ਸਿੰਘ ਤੇ ਮਨਿੰਦਰ ਸਿੰਘ ਦੀ ਅਗਵਾਈ 'ਚ ਨਵੰਬਰ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਬਰਮਿੰਘਮ ਤੇ ਆਲੇ ਦੁਆਲੇ ਦੇ ਖੇਤਰਾਂ ਦੀ ਸਿੱਖ ਸੰਗਤ ਨੇ ਇਸ ਸਮਾਗਮ 'ਚ ਸ਼ਮੂਲੀਅਤ ਕੀਤੀ | ਇਸ ਸਮਾਗਮ 'ਚ ਨਵੰਬਰ 1984 'ਚ ਦਿੱਲੀ ਤੇ ਭਾਰਤ ਦੇ ਹੋਰ ਸ਼ਹਿਰਾਂ 'ਚ ਉਸ ਸਮੇਂ ਦੀ ਕਾਂਗਰਸ ਹਕੂਮਤ ਵੱਲੋਂ ਮਾਰੇ ਹਜ਼ਾਰਾਂ ਹੀ ਨਿਰਦੋਸ਼ ਸਿੱਖ, ਬੱਚੇ, ਬਜ਼ੁਰਗ ਤੇ ਔਰਤਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਰਦਾਸ ਕੀਤੀ | ਇਸ ਮੌਕੇ ਸੰਗਤਾਂ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਚੁਪਹਿਰਾ ਸਾਹਿਬ 'ਚ ਗੁਰਬਾਣੀ ਦੇ ਪਾਠ ਕੀਤੇ ਗਏ | ਸਮਾਗਮ ਦੀ ਸਮਾਪਤੀ ਸਮੇਂ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਤੇ ਗ੍ਰੰਥੀ ਭਾਈ ਜਤਿੰਦਰ ਸਿੰਘ ਪਟਿਆਲਾ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਗਲਾਸਗੋ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ <br/> ਅਗਲੀ ਖ਼ਬਰ ਪਿ੍ਅੰਕਾ ਗਾਂਧੀ ਦੀ ਪ੍ਰਧਾਨ ਮੰਤਰੀ ਮੋਦੀ, ਭੁਪੇਂਦਰ ਯਾਦਵ ਤੇ ਰੇਖਾ ਗੁਪਤਾ ਨੂੰ ਅਪੀਲ ਸਿਆਸੀ ਮਜਬੂਰੀਆਂ ਭੁੱਲ ਕੇ ਇਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।