19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕੇਂਦਰੀ ਮੰਤਰੀ ਐਨੇ ਵਲੋਂ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਨੂੰ ਵਧਾਈਆਂ

ਅਜੀਤ ਡੈਸਕ 06-11-2025
ਮੈਲਬੋਰਨ, 5 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੀ ਮਲਟੀਕਲਚਰਲ ਮਾਮਲਿਆਂ ਦੀ ਮੰਤਰੀ ਐਨੇ ਐਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮÏਕੇ 'ਤੇ ਸਿੱਖ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ¢ ਮੰਤਰੀ ਨੇ ਆਪਣੇ ਸੁਨੇਹੇ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਾਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਹਨ ਅਤੇ ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਮਾਨਤਾ, ਸੇਵਾ ਅਤੇ ਸੱਚਾਈ ਦੇ ਸਿਧਾਂਤਾਂ 'ਤੇ ਅਧਾਰਤ ਜੀਵਨ ਜਿਊਣ ਦੀ ਰਾਹ ਦਿਖਾਈ ਹੈ ¢ ਐਲੀ ਅਨੁਸਾਰ ਸਿੱਖ ਭਾਈਚਾਰੇ ਨੇ ਆਸਟ੍ਰੇਲੀਆ ਦੀ ਤਰੱਕੀ, ਏਕਤਾ ਤੇ ਸਮਾਜਿਕ ਭਲਾਈ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ¢ ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਭਰ ਤੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਵੀ ਇਸ ਪਵਿੱਤਰ ਦਿਹਾੜੇ 'ਤੇ ਸਿੱਖ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ ¢

ਪਿਛਲੀ ਖ਼ਬਰ ਮਰੀਅਮ ਨਵਾਜ਼ ਨੇ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਸਿੱਖ ਜਗਤ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਸ੍ਰੀਨਗਰ ਦੇ ਬਾਹਰਵਾਰ ਮੁਗਲ ਬਾਗ਼ ਦੇ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।