19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਮਰੀਅਮ ਨਵਾਜ਼ ਨੇ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਸਿੱਖ ਜਗਤ ਨੂੰ ਦਿੱਤੀ ਵਧਾਈ

ਅਜੀਤ ਡੈਸਕ 06-11-2025
ਅੰਮਿ੍ਤਸਰ, 5 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਸ਼ਾਂਤੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਅਮਲ 'ਚ ਲਿਆਉਣ ਦੀ ਅਪੀਲ ਕੀਤੀ | ਆਪਣੇ ਸੰਦੇਸ਼ 'ਚ ਮਰੀਅਮ ਨਵਾਜ਼ ਨੇ ਲਿਖਿਆ ਕਿ ਗੁਰੂ ਨਾਨਕ ਦੇਵ ਜੀ ਨੇ ਇਕ-ਦੂਜੇ ਦੇ ਸੁੱਖ-ਦੱਖ ਸਾਂਝੇ ਕਰਨ ਦਾ ਉਪਦੇਸ਼ ਦਿੱਤਾ ਅਤੇ ਸਮੁੱਚੇ ਜਗਤ ਨੂੰ ਪਿਆਰ, ਦਇਆ, ਮਨੁੱਖਤਾ ਅਤੇ ਸਹਿਣਸ਼ੀਲਤਾ ਦੀ ਸਿੱਖਿਆ ਦਿੱਤੀ | ਉਨ੍ਹਾਂ ਪਿਛਲੇ ਸਾਲ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਮਨਾਏ ਗਏ ਵਿਸਾਖੀ ਸਮਾਗਮ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਕ ਯਾਦਗਾਰੀ ਦਿਨ ਸੀ | ਮਰੀਅਮ ਨਵਾਜ਼ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੀ ਧਰਤੀ 'ਤੇ ਗੁਰੂ ਨਾਨਕ ਦੇਵ ਜੀ ਨੇ ਜੋ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਉਪਦੇਸ਼ ਦਿੱਤਾ ਹੈ, ਇਸ ਨੂੰ ਹਰ ਧਰਮ ਦੇ ਲੋਕਾਂ ਨੂੰ ਸਮਝਣਾ ਅਤੇ ਅਪਣਾਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਰਾਜਾ ਵੜਿੰਗ ਵਲੋਂ ਬੋਲੇ ਸ਼ਬਦਾਂ ਨੂੰ ਵਿਰੋਧੀਆਂ ਵਲੋਂ ਸਿਆਸੀ ਮੁੱਦਾ ਬਣਾਉਣਾ ਗ਼ਲਤ-ਸਮਾਣਾ, ਸਿੰਘਪੁਰਾ <br/> ਅਗਲੀ ਖ਼ਬਰ ਕੇਂਦਰੀ ਮੰਤਰੀ ਐਨੇ ਵਲੋਂ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਨੂੰ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।