ਲੰਡਨ, 5 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਦੋਵਾਂ ਗੁਰੂ ਘਰਾਂ ਵਿਚ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰ ਸੰਦੇਸ਼ ਸਰਵਣ ਕਰਵਾਏ ਗਏ ¢ ਗੁਰੂ ਘਰ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲ੍ਹੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਜੋ ਉਪਦੇਸ਼ ਦਿੱਤਾ ਉਸ ਨੂੰ ਕਰਕੇ ਵੀ ਵਿਖਾਇਆ¢ ਕਿਰਸਾਨੀ ਕਰਨੀ, ਪ੍ਰਚਾਰ ਕਰਨਾ ਅਤੇ ਨਾਮ ਦੀ ਦਾਤ ਦੇਣ ਦੇ ਅਣਗਿਣਤ ਹਵਾਲੇ ਇਤਿਹਾਸ ਵਿਚ ਦਰਜ ਹਨ, ਜਿਨ੍ਹਾਂ ਨੂੰ ਅੱਜ ਦੇ ਸਮੇਂ ਸਿੱਖਾਂ ਨੂੰ ਅਪਣਾਉਣ ਦੀ ਲੋੜ ਹੈ ਤੇ ਵਿਸ਼ਵ ਭਰ ਵਿਚ ਪ੍ਰਚਾਰਨ ਦੀ ਲੋੜ ਹੈ ¢ ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਕੇਵਲ ਸਿੰਘ ਰਣਦੇਵਾ, ਜਨਰਲ ਸਕੱਤਰ ਸ਼ਰਨਬੀਰ ਸਿੰਘ ਸੰਘਾ, ਸੁਰਿੰਦਰ ਸਿੰਘ ਢੱਟ, ਜੈ ਸਿਮਰਨ ਸਿੰਘ, ਬਲਜਿੰਦਰ ਸਿੰਘ, ਇਸ਼ਟਮੀਤ ਸਿੰਘ ਫੁੱਲ ਆਦਿ ਨੇ ਵਿ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ¢ ਸਟੇਜ ਦੀ ਕਾਰਵਾਈ ਮਨਜੀਤ ਸਿੰਘ ਤੇ ਸਤਨਾਮ ਸਿੰਘ ਚÏਹਾਨ ਨੇ ਨਿਭਾਈ¢