20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗਲਾਸਗੋ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 06-11-2025

ਗਲਾਸਗੋ, 5 ਨਵੰਬਰ (ਹਰਜੀਤ ਸਿੰਘ ਦੁਸਾਂਝ)-ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਅਤੇ ਸੈਂਟਰਲ ਗੁਰਦੁਆਰਾ ਸਿੰਘ ਸਾਹਿਬ ਵਿਖੇ ਮਨਾਇਆ ਗਿਆ | ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਦੇ ਭੋਗ ਪਾਏ ਗਏ | ਸਵੇਰ ਵੇਲੇ ਤੋਂ ਹੀ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਭਾਈ ਅਮਰੀਕ ਸਿੰਘ, ਭਾਈ ਮਨਪ੍ਰੀਤ ਸਿੰਘ ਅਤੇ ਭਾਈ ਗਗਨਦੀਪ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਲਭਾਇਆ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੀ ਬਾਣੀ, ਜੀਵਨ ਤੇ ਸਿੱਖਿਆਵਾਂ ਬਾਰੇ ਸੰਗਤ ਨੂੰ ਜਾਣੂ ਕਰਵਾਇਆ | ਗੁਰਦੁਆਰਾ ਸਾਹਿਬ ਦੇ ਪੰਜਾਬੀ ਸਕੂਲ ਦੀਆਂ ਬੱਚੀਆਂ ਨੇ ਵੀ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਗੁਰੂ ਘਰ ਦੀ ਇਮਾਰਤ ਨੂੰ ਦੀਪ ਮਾਲਾ ਨਾਲ ਸਜਾਇਆ ਗਿਆ¢

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਕੂਲ ਦੇ ਬੱਚਿਆਂ ਨੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਅਮਰੀਕਾ ਵਿਚ ਪਾਕਿਸਤਾਨੀ ਨਾਗਰਿਕ ਨੂੰ ਈਰਾਨੀ ਹਥਿਆਰਾਂ ਦੀ ਤਸਕਰੀ ਦੇ ਦੋਸ਼ 'ਚ 40 ਸਾਲ ਦੀ ਕੈਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।