ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਕੂਲ ਦੇ ਬੱਚਿਆਂ ਨੇ ਨਗਰ ਕੀਰਤਨ ਸਜਾਇਆ
ਅਜੀਤ ਡੈਸਕ
06-11-2025
ਲੈਸਟਰ (ਇੰਗਲੈਂਡ), 5 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਦੇ ਗੁਰੂ ਘਰਾਂ ਵਿਚ ਵਿਸ਼ਾਲ ਸਮਾਗਮ ਕਰਵਾਏ ਗਏ¢ ਇਸ ਮੌਕੇ ਵੱਖ ਵੱਖ ਪ੍ਰਕਾਰ ਦੇ ਅਨੇਕਾਂ ਲੰਗਰ ਵੀ ਲਗਾਏ ਗਏ¢ ਇਸੇ ਤਰ੍ਹਾਂ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਸਿੱਖ ਫਾਲਕਿਨ ਪ੍ਰਾਇਮਰੀ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਵਲੋਂ ਸਕੂਲ ਦੇ ਸਟਾਫ ਅਤੇ ਪਿ੍ੰਸੀਪਲ ਜਸਬੀਰ ਕੌਰ ਮਾਨ ਦੇ ਸਹਿਯੋਗ ਨਾਲ ਪਹਿਲੀ ਵਾਰ ਸਕੂਲ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ¢ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਇਹ ਨਗਰ ਕੀਰਤਨ ਸਕੂਲ ਦੀ ਗਰਾਊਾਡ ਤੇ ਹੋਰ ਰਸਤਿਆਂ ਰਾਹੀਂ ਹੁੰਦਾ ਹੋਇਆ ਵਾਪਸ ਸਕੂਲ ਵਿਖੇ ਸਮਾਪਤ ਹੋਇਆ ¢ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਕੂਲ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਸਕੂਲ ਦੇ ਛੋਟੇ-ਛੋਟੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ ¢ ਇਸ ਮੌਕੇ ਵੱਡੀ ਗਿਣਤੀ 'ਚ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਲੋਂ ਸਕੂਲ ਸ਼ਿਰਕਤ ਕਰਕੇ ਗੁਰੂ ਮਹਾਰਾਜ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ¢