ਸਿਡਨੀ, 5 ਨਵੰਬਰ (ਹਰਕੀਰਤ ਸਿੰਘ ਸੰਧਰ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਿਡਨੀ ਦੇ ਗੁਰਦੁਆਰਾ ਗਲੈਨਵੁੱਡ ਵਿਖੇ ਬੜਾ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ ¢ ਸਵੇਰੇ ਤੋਂ ਹੀ ਰਸਭਿੰਨਾ ਬਾਣੀ ਦਾ ਕੀਰਤਨ ਚਲਦਾ ਰਿਹਾ ¢ ਸਵੇਰੇ 3:30 ਵਜੇ ਪ੍ਰਭਾਤ ਫੇਰੀ ਕੱਢੀ ਗਈ ¢ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਗੁਰਦੁਆਰੇ ਵਿਚ ਢਾਡੀ ਜਥੇ ਅਤੇ ਹਜੂਰੀ ਰਾਗੀ ਜਥੇ ਵੱਲੋਂ ਸਾਰਾ ਦਿਨ ਹੀ ਰਸ ਭਿੰਨੀ ਬਾਣੀ ਦਾ ਕੀਰਤਨ ਚੱਲਿਆ ¢ ਬਾਅਦ ਦੁਪਹਿਰ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਗਈ ¢ ਗੁਰਦੁਆਰਾ ਸਾਹਿਬ ਵਿਖੇ ਅੱਜ ਅੰਮਿ੍ਤ ਸੰਚਾਰ ਹੋਇਆ ¢ ਸਾਰਾ ਦਿਨ ਹੀ ਸੰਗਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਪਹੁੰਚਦੀ ਰਹੀ¢