ਲੰਡਨ, 5 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆਂ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਸਿੱਖਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ | ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਸੋਸ਼ਲ ਮੀਡੀਆ 'ਤੇ ਲਿਖਿਆ ਯੂ.ਕੇ. ਦੇ ਸਿੱਖਾਂ ਨੂੰ ਅਤੇ ਵਿਸ਼ਵ ਭਰ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਰਹੇ ਸਿੱਖਾਂ ਨੂੰ ਸ਼ੁਭਕਾਮਨਾਵਾਂ | ਇਸੇ ਤਰ੍ਹਾਂ ਫੁੱਟਬਾਲ ਕਲੱਬ ਮਾਨਚੈਸਟਰ ਯੂਨਾਈਟਿਡ ਤੇ ਬਰਤਾਨੀਆਂ ਦੇ ਸਾਰੇ ਸਿੱਖ ਸੰਸਦ ਮੈਂਬਰਾਂ ਨੇ ਸਾਂਝੇ ਤੌਰ 'ਤੇ ਬਰਤਾਨੀਆਂ ਦੀ ਸੰਸਦ 'ਚੋਂ ਵੀਡੀਓ ਜਾਰੀ ਕਰਕੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ |