ਐਬਟਸਫੋਰਡ, 6 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਬਿ੍ਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਡੇਵਿਡ ਈਬੀ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਪੰਜਾਬੀ 'ਚ ਲਿਖ ਕੇ ਦਿੱਤੀ ਹੈ ਜਦ ਕਿ ਕੈਨੇਡਾ ਦੇ ਕਈ ਪੰਜਾਬੀ ਸਿਆਸਤਦਾਨਾਂ ਨੇ ਗੁਰਪੁਰਬ ਦੀ ਵਧਾਈ ਅੰਗਰੇਜ਼ੀ 'ਚ ਦਿੱਤੀ ਹੈ | ਮੁੱਖ ਮੰਤਰੀ ਡੇਵਿਡ ਈਬੀ ਵਲੋਂ ਪੰਜਾਬੀ 'ਚ ਲਿਖ ਕੇ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ ਵਿਸ਼ਵ ਭਰ ਵਿਚ ਵਸਦੇ ਸਿੱਖ ਭਾਈਚਾਰੇ ਤੇ ਹੋਰਨਾਂ ਕੌਮਾਂ ਦੇ ਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾ ਰਹੇ ਹਨ ਤੇ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ ਹੈ | ਉਹ ਸਿੱਖਿਆਵਾਂ ਅੱਜ ਵੀ ਹਰ ਧਰਮ ਦੇ ਲੋਕਾਂ ਨੂੰ ਪ੍ਰੇਰਿਤ ਕਰ ਰਹੀਆਂ ਹਨ | ਦੂਜਿਆਂ ਦੀ ਨਿਰਸਵਾਰਥ ਸੇਵਾ ਕਰਨ ਦੀ ਸਿੱਖਿਆ ਅਤੇ ਜਾਤ, ਿਲੰਗ ਤੇ ਧਰਮਾਂ ਦੇ ਫਰਕਾਂ ਦੇ ਬਾਵਜੂਦ ਸਮਾਨਤਾ ਦਾ ਸੰਦੇਸ਼ ਸਾਡੇ ਲਈ ਪ੍ਰੇਰਨਾਦਾਇਕ ਹੈ | ਕੈਨੇਡਾ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਕੈਨੇਡਾ ਦੀ ਪਾਰਲੀਮੈਂਟ 'ਚ ਚੱਲ ਰਹੇ ਸੈਸ਼ਨ ਮੌਕੇ ਆਪਣੇ ਸੰਬੋਧਨ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਵਿਸਥਾਰ ਸਾਹਿਤ ਚਾਨਣਾ ਪਾਇਆ |