29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਕੈਲਗਰੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 08-11-2025
ਕੈਲਗਰੀ 7 ਨਵੰਬਰ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਸੰਗਤਾਂ ਗੁਰੂ ਘਰ ਨਤਸਤਕ ਹੋਣ ਲਈ ਆਉਣੀਆ ਸ਼ੁਰੂ ਹੋ ਗਈਆ ਸਨ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਾਈ ਅਰਵਿੰਦਰ ਸਿੰਘ, ਭਾਈ ਬਲਜੀਤ ਸਿੰਘ ਤੇ ਭਾਈ ਬਰਿੰਦਰ ਸਿੰਘ ਗ੍ਰੰਥੀ ਸਿੰਘਾ ਨੇ ਸਾਂਝੇ ਤੌਰ 'ਤੇ ਪਾਏ | ਇਸ ਸਮੇਂ ਭਾਈ ਹਰਪਾਲ ਸਿੰਘ ਗਰੇਵਾਲ ਪ੍ਰਧਾਨ ਹੁਰਾਂ ਸੰਗਤ ਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਲੋੜ ਹੈ ਗੁਰੂ ਸਾਹਿਬ ਵੱਲੋਂ ਦੱਸੇ ਮਾਰਗ 'ਤੇ ਚੱਲਣ ਦੀ ਤਾਂ ਹੀ ਸਾਡਾ ਜੀਵਨ ਸਫਲ ਹੋ ਸਕਦਾ ਹੈ | ਸਾਰਾ ਦਿਨ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਸਟੇਜ ਸਕੱਤਰ ਦੀ ਸੇਵਾ ਭਾਈ ਦਲਜੀਤ ਸਿੰਘ ਢਿੱਲੋ ਹੁਰਾਂ ਬਾਖੂਬੀ ਨਿਭਾਉਦੇ ਹੋਏ ਸੰਗਤਾਂ ਨੂੰ ਵਧਾਈ ਦਿੱਤੀ | ਅਲਬਰਟਾ ਸੂਬੇ ਦੀ ਮੁੱਖ ਮੰਤਰੀ ਡੈਨੀਅਲ ਸਮਿੱਥ ਦੇ ਵੱਲੋਂ ਸਲਾਹਕਾਰ ਹਰਦਿਆਲ ਸਿੰਘ ਹੈਪੀ ਮਾਨ ਨੇ ਗੁਰਦੁਆਰਾ ਸਾਹਿਬ ਦੀ ਲੰਗਰ ਹਾਲ ਵਾਸਤੇ 50 ਹਜ਼ਾਰ ਡਾਲਰ ਦੇਣ ਦਾ ਐਲਾਨ ਕੀਤਾ | ਇਸ ਸਮੇਂ ਜਤਿੰਦਰ ਸਿੰਘ ਤੱਤਲਾ ਮੁੱਖ ਮੰਤਰੀ ਦੇ ਦਫਤਰ 'ਚ ਸਟੇਕਹੋਲਡਰ ਪ੍ਰਸ਼ਾਸਕ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੱਛਮੀ ਬੰਗਾਲ ਦੇ ਨਾਦੀਆ 'ਚ ਕੱਠਫੋੜਾ ਅਗਲੀ ਖ਼ਬਰ ਬਿ੍ਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਨੇ ਪੰਜਾਬੀ 'ਚ ਦਿੱਤੀ ਗੁਰਪੁਰਬ ਦੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।