29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਭਾਈ ਸਵਰਨਜੀਤ ਸਿੰਘ ਖਾਲਸਾ ਦੀ ਜਿੱਤ 'ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਅਜੀਤ ਡੈਸਕ 08-11-2025
ਲੰਡਨ, 7 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਰਲਡ ਸਿੱਖ ਨਿਊਯਾਰਕ ਦੇ ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ ਹਾਲੈਡ ਭਾਈ ਪਿ੍ਤਪਾਲ ਸਿੰਘ ਖਾਲਸਾ ਸਵਿਟਜ਼ਰਲੈਂਡ ਵੱਲੋਂ ਕਿਹਾ ਕਿ ਅਮਰੀਕਾ 'ਚ ਹੋਈਆਂ ਸਥਾਨਕ ਚੋਣਾਂ ਦÏਰਾਨ ਭਾਈ ਸਵਰਨਜੀਤ ਸਿੰਘ ਖਾਲਸਾ ਨੂੰ ਨੌਰਵਿਚ, ਕਨੈਕਟੀਕਟ ਦੇ ਮੇਅਰ ਚੁਣੇ ਜਾਣਾ ਮਾਣ ਵਾਲੀ ਗੱਲ ਹੈ | ਇਹ ਸਿੱਖਾਂ ਲਈ ਇਕ ਇਤਿਹਾਸਕ ਪਲ ਹੈ, ਕਿਉਂਕਿ ਉਹ ਕਨੈਕਟੀਕਟ ਸਟੇਟ ਅੰਦਰ ਪਹਿਲੇ ਸਿੱਖ ਮੇਅਰ ਬਣੇ ਹਨ | ਭਾਈ ਸਵਰਨਜੀਤ ਸਿੰਘ ਖਾਲਸਾ ਨੇ ਰਿਪਬਲਿਕਨ ਉਮੀਦਵਾਰ ਪੀਟਰ ਨਿਸਟ੍ਰੋਮ ਦੀ ਥਾਂ ਲੈ ਕੇ ਇਹ ਅਹੁਦਾ ਸੰਭਾਲਿਆ ਹੈ | 2021 'ਚ ਉਹ ਨÏਰਵਿਚ ਸਿਟੀ ਕੌਂਸਲ ਲਈ ਚੁਣੇ ਗਏ ਪਹਿਲੇ ਸਿੱਖ ਪ੍ਰਤੀਨਿਧੀ ਬਣੇ ਸਨ ਤੇ ਹੁਣ 2025 'ਚ ਉਹ ਸ਼ਹਿਰ ਦੇ ਮੇਅਰ ਵਜੋਂ ਸੇਵਾ ਨਿਭਾਉਣਗੇ | ਇਕ ਅੰਮਿ੍ਤਧਾਰੀ ਸਿੱਖ ਵਜੋਂ ਭਾਈ ਖਾਲਸਾ ਨੇ ਹਮੇਸ਼ਾ ਧਾਰਮਿਕ ਤੇ ਸੱਭਿਆਚਾਰਕ ਜਾਗਰੂਕਤਾ ਲਈ ਅਣਥੱਕ ਮਿਹਨਤ ਕੀਤੀ ਹੈ | ਉਨ੍ਹਾਂ ਨੇ ਸਕੂਲਾਂ 'ਚ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਦਸਤਾਰ ਦੀ ਮਹੱਤਤਾ ਬਾਰੇ ਸਿੱਖਿਅਤ ਕੀਤਾ ਅਤੇ ਨਫ਼ਰਤ ਦੇ ਅਪਰਾਧਾਂ ਵਿਰੁੱਧ ਜ਼ੋਰਦਾਰ ਆਵਾਜ਼ ਉਠਾਈ ਹੈ | ਭਾਈ ਖਾਲਸਾ ਵਰਲਡ ਸਿੱਖ ਪਾਰਲੀਮੈਂਟ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦੇ ਰਹੇ ਹਨ | ਵਰਲਡ ਸਿੱਖ ਪਾਰਲੀਮੈਂਟ ਜ਼ੋਹਰਾਨ ਮਮਦਾਨੀ ਦੀ ਜਿੱਤ ਨੂੰ ਵੀ ਇਤਿਹਾਸਕ ਦੱਸਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਸਿੱਖ ਆਗੂਆਂ ਨੇ ਕਿਹਾ ਕਿ 2023 'ਚ ਵਰਲਡ ਸਿੱਖ ਪਾਰਲੀਮੈਂਟ ਦੇ ਨਿਊਯਾਰਕ 'ਚ ਹੋਏ ਚੌਥੇ ਇਜਲਾਸ 'ਚ ਉਨ੍ਹਾਂ ਨੇ ਭਾਗ ਲੈ ਕੇ ਸਿੱਖਾਂ ਦੇ ਹੱਕ ਦੀ ਗੱਲ ਕੀਤੀ ਸੀ |


ਪਿਛਲੀ ਖ਼ਬਰ ਸ਼ਿਕਾਗੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਨਿਯਮਾਂ ਦੀ ਉਲੰਘਣਾ ਤੋਂ ਬਾਅਦ ਬਰਤਾਨਵੀ ਭਾਰਤੀ ਮੰਤਰੀ ਲੀਜ਼ਾ ਨੰਦੀ ਨੇ ਮੰਗੀ ਮੁਆਫ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।