22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਇਟਲੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 19-11-2025
ਬਰੇਸ਼ੀਆ (ਇਟਲੀ), 18 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ 'ਚ ਰਹਿ ਰਹੀਆਂ ਸਿੱਖ ਸੰਗਤਾਂ ਵੱਲੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦਲੋ ਵਿਖੇ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਨੇ ਕੀਤੀ | ਖ਼ਰਾਬ ਮੌਸਮ ਦੇ ਬਾਵਜੂਦ ਵੀ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਕਸਤੇਨੇਦਲੋ ਨਗਰ ਵਿਚ ਪਰਿਕਰਮਾ ਦੌਰਾਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਅਸਮਾਨ ਗੂੰਜਣ ਲਗਾ ਦਿੱਤਾ | ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਤਕਾ ਅਕੈਡਮੀ ਦੇ ਗਤਕਾ ਸਿੰਘਾਂ ਵੱਲੋਂ ਗਤਕਾ ਕਲਾ ਦੇ ਅਲੌਕਿਕ ਦਿ੍ਸ਼ ਵਿਖਾਏ ਗਏ | ਨਗਰ ਕੀਰਤਨ ਦੀ ਸਮਾਪਤੀ ਤੇ ਗੁਰਦੁਆਰਾ ਸਾਹਿਬ ਵਿਚ ਦੀਵਾਨ ਸਜਾਏ ਗਏ | ਜਿੱਥੇ ਭਾਈ ਅੰਗਰੇਜ਼ ਸਿੰਘ ਜਾਂਗਲਾਂ ਦੇ ਕਵੀਸ਼ਰੀ ਜੱਥੇ ਵਲੋਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ | ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਲਈ ਵੱਖ-ਵੱਖ ਸਟਾਲਾਂ ਦੇ ਪ੍ਰਬੰਧ ਕਰਕੇ ਸੇਵਾਵਾਂ ਨਿਭਾਈਆਂ ਗਈਆਂ | ਵੱਖ ਵੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨਗਰ ਕੀਰਤਨ ਵਿਚ ਸ਼ਾਮਿਲ ਹੋਏ | ਪ੍ਰਬੰਧਕਾਂ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਤੇ ਨਗਰ ਕੀਰਤਨ ਮੌਕੇ ਸੇਵਾਵਾਂ ਕਰਨ ਵਾਲਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ |

ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਰਹੀ ਸਮਰਪਿਤ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਵਾਸੀ ਪੰਜਾਬੀਆਂ ਨੂੰ ਅਜੇ ਹੋਰ ਮਦਦ ਕਰਨੀ ਪਵੇਗੀ-ਇੰਡੀਆ ਐਸੋਸੀਏਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।