ਸੈਕਰਾਮੈਂਟੋ, 3 ਦਸੰਬਰ (ਹੁਸਨ ਲੜੋਆ ਬੰਗਾ)-ਬੇ ਏਰੀਆ ਪੰਜਾਬੀ ਸਿੱਖ ਭਾਈਚਾਰੇ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ¢ ਇਸ ਮੌਕੇ ਗੁਰੂ ਸਾਹਿਬ ਵਲੋਂ ਧਰਮ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਕੁਰਬਾਨੀ ਨੂੰ ਯਾਦ ਕੀਤਾ ਗਿਆ¢ ਸ਼ਹੀਦੀ ਸਮਾਗਮ ਦੀ ਸ਼ੁਰੂਆਤ ਡਾ. ਚਰਨ ਕੰਵਲ ਸਿੰਘ ਤੇ ਰੇਸ਼ਮਾ ਸਿੰਘ ਵਲੋਂ ਸ਼ਬਦ ਕੀਰਤਨ ਨਾਲ ਹੋਈ ¢ ਭਾਰੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਇੰਡੋ-ਅਮੈਰੀਕਨ ਕਮਿਊਨਿਟੀ ਫੈਡਰੇਸ਼ਨ ਦੇ ਸੰਸਥਾਪਕ ਜੀਵਨ ਜ਼ੁਤਸ਼ੀ ਨੇ ਸ੍ਰੀ ਗੁਰੂ ਤੇਗ ਬਹਾਦਰ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ | ਗੁਰੂ ਸਾਹਿਬ ਨੇ ਇਹ ਕੁਰਬਾਨੀ ਸਮੁੱਚੀ ਮਨੁੱਖਤਾ ਦੇ ਭਲੇ ਤੇ ਧਾਰਮਿਕ ਅਧਿਕਾਰਾਂ ਦੀ ਰਾਖੀ ਕਰਦਿਆਂ ਦਿੱਤੀ ¢ ਉਨ੍ਹਾਂ ਦੀ ਇਸ ਕੁਰਬਾਨੀ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ ¢ ਹੋਰ ਸਥਾਨਕ ਆਗੂਆਂ ਤੋਂ ਇਲਾਵਾ ਯੂਨੀਅਨ ਸਿਟੀ ਦੇ ਮੇਅਰ ਗੈਰੀ ਸਿੰਘ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ ¢ ਉਨ੍ਹਾਂ ਨੇ ਗੁਰੂ ਸਾਹਿਬ ਦੇ ਇਤਿਹਾਸ ਵਿਚ ਯੋਗਦਾਨ ਉਪਰ ਰੌਸ਼ਨੀ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਸਾਨੂੰ ਵੱਖ-ਵੱਖ ਭਾਈਚਾਰਿਆਂ ਵਿੱਚ ਏਕਤਾ ਤੇ ਇਕਜੁਟਤਾ ਦਾ ਸੁਨੇਹਾ ਦਿੰਦੀ ਹੈ¢ ਕੈਲੀਫੋਰਨੀਆ ਦੇ ਅਸੈਂਬਲੀ ਮੈਂਬਰ ਅਲੈਕਸ ਲੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਅੱਗੇ ਸਿਰ ਝੁਕਾਉਂਦਿਆਂ ਸਮਾਗਮ ਕਰਵਾਉਣ ਲਈ ਇੰਡੋ-ਅਮੈਰੀਕਨ ਕਮਿਊਨਿਟੀ ਫੈਡਰੇਸ਼ਨ ਦੀ ਸ਼ਲਾਘਾ ਕੀਤੀ ¢ ਮਿਲਪਿਟਸ ਦੇ ਮੇਅਰ ਕਾਰਮਲ ਮੋਨਟਾਨੋ ਨੇ ਵੀ ਗੁਰੂ ਸਾਹਿਬ ਅੱਗੇ ਸਿਰ ਝੁਕਾਇਆ¢ ਜੈਸੀ ਕੌਰ ਨੇ ਆਪਣੇ ਜਜ਼ਬਾਤੀ ਸੰਬੋਧਨ ਵਿਚ ਗੁਰੂ ਸਾਹਿਬ ਦੀਆਂ ਸਿੱਖਆਵਾਂ ਬਾਰੇ ਦੱਸਿਆ | ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ¢