17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਨਿਊਜ਼ੀਲੈਂਡ ਦੇ ਐਮ.ਪੀ. ਗ੍ਰੇਗ ਫਲੇਮਿੰਗ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅਜੀਤ ਡੈਸਕ 09-12-2025
ਅੰਮਿ੍ਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਮਿਸਟਰ ਗ੍ਰੇਗ ਫਲੇਮਿੰਗ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ | ਦਰਸ਼ਨ ਕਰਨ ਤੋਂ ਬਾਅਦ ਉਹ ਲੰਗਰ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਅਤੇ ਇਥੇ ਸਭ ਧਰਮਾਂ ਦੇ ਲੋਕਾਂ ਨੂੰ ਬਿਨਾਂ ਕਿਸੇ ਵਿਤਕਰੇ ਦੇ 24 ਘੰਟੇ ਮੁਫ਼ਤ ਲੰਗਰ ਛਕਾਏ ਜਾਣ 'ਤੇ ਹੈਰਾਨੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਭਾਵੇਂ ਕਿ ਇਹ ਸੱਚ ਹੈ, ਪਰ ਦੇਖ ਕੇ ਵੀ ਯਕੀਨ ਨਹੀਂ ਹੋ ਰਿਹਾ | ਸ੍ਰੀ ਦਰਬਾਰ ਸਾਹਿਬ ਅਤੇ ਸਿੱਖੀ ਕਦਰਾਂ ਕੀਮਤਾਂ ਤੋਂ ਪ੍ਰਭਾਵਿਤ ਹੁੰਦਿਆਂ ਪਹਿਲੀ ਵਾਰ ਅੰਮਿ੍ਤਸਰ ਪੁੱਜੇ ਮਿ: ਗੇ੍ਰਗ ਨੇ ਕਿਹਾ ਕਿ ਨਿਊਜ਼ੀਲੈਂਡ ਅੰਦਰ ਸਿੱਖ ਭਾਈਚਾਰੇ ਵਲੋਂ ਹਰ ਸਾਲ ਕਰਵਾਈਆਂ ਜਾਂਦੀਆਂ ਸਿੱਖ ਖੇਡਾਂ ਤੋਂ ਸਾਡੇ ਦੇਸ਼ ਵਾਸੀ ਬਹੁਤ ਪ੍ਰਭਾਵਿਤ ਹਨ ਤੇ ਸਾਡੇ ਪ੍ਰਧਾਨ ਮੰਤਰੀ ਵੀ ਪਿਛਲੇ ਦਿਨੀਂ ਉਚੇਚੇ ਤੌਰ 'ਤੇ ਸਿੱਖ ਖੇਡਾਂ ਵਿਚ ਸ਼ਾਮਿਲ ਹੋ ਕੇ ਸਿੱਖ ਭਾਈਚਾਰੇ ਦੀ ਪ੍ਰਸ਼ੰਸਾ ਕਰ ਚੱੁਕੇ ਹਨ | ਦਰਸ਼ਨ ਕਰਨ ਉਪਰੰਤ ਮਿ: ਗ੍ਰੇਗ ਫਲੇਮਿੰਗ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਐਡੀਸ਼ਨਲ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਅਤੇ ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ ਅਤੇ ਰਣਧੀਰ ਸਿੰਘ ਵਰਪਾਲ ਵਲੋਂ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਸਿੱਖ ਿ ੲਤਿਹਾਸ ਸੰਬੰਧੀ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਐਬਟਸਫੋਰਡ 'ਚ ਗੰਗਾ ਸਾਗਰ ਦੇ ਦਰਸ਼ਨ ਕਰਵਾਏ <br/> ਅਗਲੀ ਖ਼ਬਰ ਕਤਲ ਦੇ ਦੋਸ਼ 'ਚ ਪੰਜਾਬੀ ਦੋਸ਼ੀ ਕਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।