17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਐਬਟਸਫੋਰਡ 'ਚ ਗੰਗਾ ਸਾਗਰ ਦੇ ਦਰਸ਼ਨ ਕਰਵਾਏ <br/>

ਅਜੀਤ ਡੈਸਕ 09-12-2025
ਐਬਟਸਫੋਰਡ, 8 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਐਬਟਸਫੋਰਡ ਸਥਿਤ ਗੁਰਦੁਆਰਾ ਖ਼ਾਲਸਾ ਦੀਵਾਨ ਸੁਸਾਇਟੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹੱਥ ਛੋਹ ਪਵਿੱਤਰ ਨਿਸ਼ਾਨੀ ਗੰਗਾ ਸਾਗਰ ਦੇ ਦਰਸ਼ਨ ਕਰਵਾਏ ਗਏ | ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਗੰਗਾ ਸਾਗਰ ਦੇ ਦਰਸ਼ਨ ਕਰਨ ਲਈ ਹੁੰਮ-ਹੁਮਾ ਕੇ ਪਹੁੰਚੀਆਂ | ਗੰਗਾ ਸਾਗਰ ਲੈ ਕੇ ਪਹੁੰਚੇ ਪਾਕਿਸਤਾਨ ਦੇ ਸਾਬਕਾ ਸੰਸਦ ਮੈਂਬਰ ਤੇ ਰਾਏ ਕੱਲ੍ਹਾ ਦੀ ਨੌਵੀਂ ਵੰਸ਼ 'ਚੋਂ ਰਾਏ ਅਜ਼ੀਜ਼ ਉੱਲਾ ਖਾਨ ਸਾਹਿਬ ਨੇ ਇਤਿਹਾਸ ਬਾਰੇ ਵਿਸਥਾਰ ਸਾਹਿਤ ਚਾਨਣਾ ਪਾਇਆ | ਗੁਰਦੁਆਰਾ ਖ਼ਾਲਸਾ ਦੀਵਾਨ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਰਾਏ ਅਜ਼ੀਜ਼ ਉੱਲਾ ਖਾਨ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਰਾਜਿੰਦਰ ਸਿੰਘ ਢਿੱਲੋਂ, ਜਗਦੇਵ ਸਿੰਘ ਗਿੱਲ, ਅਵਤਾਰ ਸਿੰਘ 'ਬੁੱਕਣਵਾਲਾ', ਲਖਵਿੰਦਰ ਸਿੰਘ ਬਰਾੜ, ਭਜਨ ਸਿੰਘ ਤੂਰ ਤੇ ਝਰਮਲ ਸਿੰਘ ਧਾਲੀਵਾਲ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅਮਰੀਕਾ ਵਿਚ ਰਹਿਣ ਸਹਿਣ ਦੀਆਂ ਲਾਗਤਾਂ ਦੁੱਗਣੀਆਂ ਹੋਈਆਂ ਅਗਲੀ ਖ਼ਬਰ ਨਿਊਜ਼ੀਲੈਂਡ ਦੇ ਐਮ.ਪੀ. ਗ੍ਰੇਗ ਫਲੇਮਿੰਗ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।