17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਨਾਬਾਲਗ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਤਿੰਨ ਮੁਲਜ਼ਮ ਗਿ੍ਫ਼ਤਾਰ

ਅਜੀਤ ਡੈਸਕ 02-06-2025
ਕਾਲਾਵਾਲੀ/ਸਿਰਸਾ, 1 ਜੂਨ (ਭੁਪਿੰਦਰ ਪੰਨੀਵਾਲੀਆ)- ਥਾਣਾ ਕਾਲਾਂਵਾਲੀ ਪੁਲੀਸ ਨੇ ਇੱਕ ਨਾਬਾਲਿਗਾ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗਿ੍ਫਤਾਰ ਕੀਤਾ ਹੈ | ਪੁਲੀਸ ਵੱਲੋਂ ਇਸ ਮਾਮਲੇ 'ਚ ਮੁਲਜ਼ਮ ਗੁਰਜੀਤ ਸਿੰਘ ਉਰਫ਼ ਜੱਸੀ ਅਤੇ ਹਰਪ੍ਰੀਤ ਸਿੰਘ ਉਰਫ਼ ਕਿੱਲਾ ਵਾਸੀ ਤਿਲੋਕੇਵਾਲਾ ਅਤੇ ਮਨਪ੍ਰੀਤ ਸਿੰਘ ਉਰਫ਼ ਕਾਕੂ ਵਾਸੀ ਮੋੜ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲੀਸ ਵੱਲੋਂ ਦੋ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਿਥੋਂ ਅਦਾਲਤ ਦੇ ਹੁਕਮਾਂ ਅਨੁਸਾਰ ਉਹਨਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ | ਇਹ ਜਾਣਕਾਰੀ ਦਿੰਦੇ ਹੋਏ ਥਾਣਾ ਕਾਲਾਂਵਾਲੀ ਦੇ ਇੰਚਾਰਜ ਰਾਮਫਲ ਨੇ ਦੱਸਿਆ ਕਿ ਬੀਤੀ 27 ਮਈ 2025 ਨੂੰ ਪੀੜਤਾ ਦੇ ਪਿਤਾ ਦੀ ਸ਼ਿਕਾਇਤ 'ਤੇ ਪੋਕਸੋ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ | ਜਿਸ ਵਿੱਚ ਪੀੜਤਾ ਦੇ ਪਿਤਾ ਨੇ ਕਿਹਾ ਕਿ ਸੀ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸਦੀ ਨਾਬਾਲਗ ਧੀ ਨੂੰ ਵਰਗਲਾ ਕੇ ਅਗਵਾ ਕਰ ਲਿਆ ਗਿਆ ਹੈ | ਇਸ ਮਾਮਲੇ ਦੀ ਜਾਂਚ ਦੌਰਾਨ ਪੁਲੀਸ ਨੇ ਤਿੰਨਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਦੋਵੇਂ ਮੁਲਜ਼ਮਾਂ ਹਰਪ੍ਰੀਤ ਸਿੰਘ ਉਰਫ਼ ਕਿੱਲਾ ਅਤੇ ਮਨਪ੍ਰੀਤ ਸਿੰਘ ਉਰਫ਼ ਕਾਕੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਹੁਕਮਾਂ ਅਨੁਸਾਰ ਜੇਲ੍ਹ ਭੇਜ ਦਿੱਤਾ ਗਿਆ | ਜਦੋਂ ਕਿ ਮੁਲਜ਼ਮ ਗੁਰਜੀਤ ਸਿੰਘ ਉਰਫ਼ ਜੱਸੀ ਵਾਸੀ ਤਿਲੋਕੇਵਾਲਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।