28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/>

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਦੌਰਾਨ ਸੇਵਾ ਕਰਦੇ ਹੋਏ ਕਾਲਜ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ | ਤਸਵੀਰ : ਨਿਮਰ <br/> 03-06-2025
ਯਮੁਨਾਨਗਰ, 2 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ ਗਈ | ਇਸ ਮੌਕੇ ਕਾਲਜ ਦੇ ਸਟਾਫ਼ ਵਲੋਂ ਰਾਹਗੀਰਾਂ ਨੂੰ ਮਿੱਠਾ ਜਲ ਛਕਾਇਆ ਗਿਆ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰ. ਡਾ. ਪ੍ਰਤਿਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਪੇ੍ਰਰਿਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਹਿੰਮਤ, ਸਹਿਣਸ਼ੀਲਤਾ ਅਤੇ ਧਰਮ ਪ੍ਰਤੀ ਮਹਾਨ ਸਿਦਕ ਦਾ ਪ੍ਰਤੀਕ ਹੈ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਣਦੀਪ ਸਿੰਘ ਜੌਹਰ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਾਡੀ ਅਮੀਰ ਅਧਿਆਤਮਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਦੇ ਹਨ, ਬਲਕਿ ਨੌਜਵਾਨਾਂ 'ਚ ਦਇਆ, ਸੇਵਾ ਅਤੇ ਨਿਮਰਤਾ ਦੀਆਂ ਕਦਰਾਂ-ਕੀਮਤਾਂ ਨੂੰ ਵੀ ਪੈਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਾਨੂੰ ਬੇਇਨਸਾਫ਼ੀ ਦੇ ਸਾਹਮਣੇ ਦਿ੍ੜਤਾ ਨਾਲ ਖੜ੍ਹੇ ਰਹਿਣ ਦੀ ਸ਼ਕਤੀ ਪ੍ਰਦਾਨ ਕਰਦੀ ਹੈ | ਛਬੀਲ ਦੌਰਾਨ ਕਾਲਜ ਦੇ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਸਮੇਤ ਵਿਦਿਆਰਥੀਆਂ ਵਲੋਂ ਪੂਰੀ ਸ਼ਰਧਾ ਨਾਲ ਸੇਵਾ ਕੀਤਾ ਗਿਆ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਯੋਗ ਜੀਵਨ ਦਾ ਇਕ ਤਰੀਕਾ ਹੈ- ਐੱਸ. ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।