26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਐਸ.ਡੀ.ਐਮ. ਕੈਪਟਨ ਪ੍ਰਮੇਸ਼ ਸਿੰਘ ਨੇ ਲਈ ਅਧਿਕਾਰੀਆਂ ਦੀ ਮੀਟਿੰਗ <br/>

ਅਜੀਤ ਡੈਸਕ 16-07-2025
ਗੁਹਲਾ-ਚੀਕਾ, 15 ਜੁਲਾਈ (ਓ.ਪੀ. ਸੈਣੀ)-ਐਸ.ਡੀ.ਐਮ. ਕੈਪਟਨ ਪ੍ਰਮੇਸ਼ ਸਿੰਘ ਨੇ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ | ਜਦੋਂ ਵੀ ਕੋਈ ਵਿਅਕਤੀ ਦਫਤਰ ਵਿਚ ਤੁਹਾਡੇ ਸਾਹਮਣੇ ਆਪਣੀਆਂ ਸਮੱਸਿਆਵਾਂ ਪੇਸ਼ ਕਰਦਾ ਹੈ, ਤਾਂ ਉਨ੍ਹਾਂ ਨਾਲ ਚੰਗਾ ਵਿਵਹਾਰ ਕਰੋ ਅਤੇ ਕੰਮ ਦਾ ਸਮੇਂ ਸਿਰ ਨਿਪਟਾਰਾ ਕਰੋ | ਕੋਈ ਵੀ ਕੰਮ ਲੰਬੇ ਸਮੇਂ ਤੱਕ ਲਟਕਾਇਆ ਨਹੀਂ ਜਾਣਾ ਚਾਹੀਦਾ | ਇਸ ਨਾਲ ਸਮਾਜ ਵਿਚ ਤੁਹਾਡੇ ਦਫਤਰ ਅਤੇ ਤੁਹਾਡੀ ਚੰਗੀ ਛਵੀ ਬਣੇਗੀ ਅਤੇ ਤੁਹਾਨੂੰ ਪੂਰਾ ਸਤਿਕਾਰ ਮਿਲੇਗਾ | ਐਸ.ਡੀ.ਐਮ. ਕੈਪਟਨ ਪ੍ਰਮੇਸ ਸਿੰਘ ਨੇ ਗੁਹਲਾ ਦੇ ਐਸ.ਡੀ.ਐਮ. ਦਫਤਰ ਵਿਚ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆਪਣੀਆਂ ਜਿੰਮੇਵਾਰੀਆਂ ਨੂੰ ਸਹੀ ਢੰਗ ਨਾਲ ਨਿਭਾਉਣ ਲਈ ਪ੍ਰੇਰਣਾਦਾਇਕ ਢੰਗ ਨਾਲ ਕਿਹਾ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਕਾਰਜ ਪ੍ਰਣਾਲੀ ਵਿਚ ਸੁਧਾਰ ਕਰਕੇ ਸ਼ਾਨਦਾਰ ਕੰਮ ਕਰਨ | ਆਪਣੇ ਅਧੀਨ ਕਰਮਚਾਰੀਆਂ ਨੂੰ ਸਮੇਂ-ਸਮੇਂ 'ਤੇ ਪ੍ਰੇਰਿਤ ਕਰਦੇ ਰਹੋ | ਕਿਸੇ ਵੀ ਕੰਮ ਵਿਚ ਲਾਪਰਵਾਹੀ ਨਹੀਂ ਦਿਖਾਈ ਜਾਣੀ ਚਾਹੀਦੀ | ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਸੁਣੋ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੋ | ਆਪਣੇ ਸੰਬੰਧਿਤ ਵਿਭਾਗਾਂ ਨਾਲ ਸੰਬੰਧਿਤ ਸਾਰੇ ਕੰਮ ਨੂੰ ਤੇਜ ਕਰੋ ਅਤੇ ਕੰਮ ਪੂਰੀ ਜਿੰਮੇਵਾਰੀ ਅਤੇ ਗੁਣਵੱਤਾ ਨਾਲ ਕਰੋ | ਸਾਰੇ ਅਧਿਕਾਰੀਆਂ ਨੂੰ ਆਪਣੇ ਅਧੀਨ ਕਰਮਚਾਰੀਆਂ ਦਾ ਪੂਰਾ ਸਹਿਯੋਗ ਲੈ ਕੇ ਕੰਮ ਨੂੰ ਤੇਜ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ | ਕੀਤੇ ਗਏ ਕੰਮ ਦੇ ਚੰਗੇ ਨਤੀਜੇ ਮਿਲਣੇ ਚਾਹੀਦੇ ਹਨ | ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਜਤਿੰਦਰ ਕੁਮਾਰ, ਬਲਾਕ ਸਿੱਖਿਆ ਅਧਿਕਾਰੀ ਬਲਬੀਰ ਸਿੰਘ, ਸਿੰਚਾਈ ਵਿਭਾਗ ਦੇ ਐਸ.ਡੀ.ਓ. ਅਜਮੇਰ ਸਿੰਘ, ਬਿਜਲੀ ਵਿਭਾਗ ਦੇ ਐਸ.ਡੀ.ਓ. ਰਾਹੁਲ ਯਾਦਵ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਐਸ.ਡੀ.ਓ. ਕੰਚਨ ਕੁਮਾਰੀ, ਐਸ.ਐਮ.ਓ. ਡਾ. ਪ੍ਰੀਤੀ ਸਿੰਗਲਾ, ਡਾ. ਅਮਨ ਬਾਂਸਲ, ਰਾਹੁਲ ਸ਼ਰਮਾ ਆਈ.ਸੀ.ਏ., ਇੰਦਰਜੀਤ ਕੌਰ, ਕੁਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ |

ਪਿਛਲੀ ਖ਼ਬਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੀਤਾ ਪ੍ਰਭਾਵਿਤ ਖੇਤਰਾਂ ਦਾ ਨਿਰੀਖਣ <br/> ਅਗਲੀ ਖ਼ਬਰ ਸਾਈਬਰ ਠੱਗੀ ਮਾਰਨ ਦੇ ਮਾਮਲੇ 'ਚ ਮੁੱਖ ਮੁਲਜ਼ਮ ਸਮੇਤ 4 ਜਣੇ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।