26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਲਗਾਤਾਰ ਤੀਜੇ ਦਿਨ ਪਏ ਭਾਰੀ ਮੀਂਹ ਨਾਲ ਮੰਡੀ ਕਾਲਾਂਵਾਲੀ ਦੇ ਨੀਵੇਂ ਇਲਾਕੇ ਡੁੱਬੇ <br/>

ਅਜੀਤ ਡੈਸਕ 16-07-2025
ਕਾਲਾਂਵਾਲੀ/ਸਿਰਸਾ, 15 ਜੁਲਾਈ (ਭੁਪਿੰਦਰ ਪੰਨੀਵਾਲੀਆ)- ਅੱਜ ਲਗਾਤਾਰ ਤੀਜੇ ਦਿਨ ਪਏ ਭਾਰੀ ਮੀਂਹ ਨੇ ਜਿੱਥੇ ਫਸਲਾਂ ਨੂੰ ਫਾਇਦਾ ਪਹੁੰਚਾਇਆ ਹੈ, ਉੱਥੇ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ | ਦੂਜੇ ਪਾਸੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਸਮੇਤ ਜ਼ਿਆਦਾਤਰ ਨੀਵੇਂ ਇਲਾਕਿਆਂ ਵਿੱਚ ਮੀਂਹ ਦਾ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਹੈ | ਅੱਜ ਪਏ ਭਾਰੀ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਨਰਮਾ, ਝੋਨਾ, ਹਰਾ ਚਾਰਾ ਅਤੇ ਗੁਆਰੇ ਦੀਆਂ ਫਸਲਾਂ ਨੂੰ ਲਾਭ ਪੁੱਜਾ ਹੈ, ਜਿਸ ਕਾਰਨ ਕਿਸਾਨਾਂ ਵਿੱਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਮੰਡੀ ਦੇ ਜ਼ਿਆਦਾਤਰ ਨੀਵੇਂ ਇਲਾਕਿਆਂ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ ਹੈ | ਸ਼ਹਿਰ ਦੀ ਨਵੀਂ ਅਨਾਜ ਮੰਡੀ, ਟੈਲੀਫੋਨ ਐਕਸਚੇਂਜ ਰੋਡ, ਦੇਸੂ ਮਲਕਾਣਾ ਰੋਡ, ਬੱਸ ਸਟੈਂਡ ਰੋਡ, ਦਾਦੂ ਰੋਡ, ਪੰਜਾਬ ਬੱਸ ਸਟੈਂਡ, ਡਾਕਟਰ ਮਾਰਕੀਟ, ਮੋਬਾਈਲ ਮਾਰਕੀਟ ਅਤੇ ਬਾਈਪਾਸ ਰੋਡ ਸਮੇਤ ਹੇਠਲੇ ਇਲਾਕਿਆਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪੈਦਲ ਚੱਲਣ ਵਾਲਿਆਂ ਅਤੇ ਵਾਹਨ ਚਾਲਕਾਂ ਨੂੰ ਉੱਥੇ ਪਾਣੀ ਭਰਨ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਡਾਕਟਰ ਮਾਰਕੀਟ ਦੇ ਦੁਕਾਨਦਾਰਾਂ ਸੋਨੂੰ ਬਾਂਸਲ, ਕਾਕਾ ਸਿੰਘ, ਭੋਲਾ ਗੁਪਤਾ, ਅਵਿਨਾਸ਼ ਕੁਮਾਰ ਆਦਿ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਬਾਜ਼ਾਰ ਵਿੱਚ ਇੱਕ ਤੋਂ ਦੋ ਫੁੱਟ ਤੱਕ ਪਾਣੀ ਭਰ ਜਾਂਦਾ ਹੈ ਜੋ ਦੋ ਤੋਂ ਤਿੰਨ ਦਿਨ ਰਹਿੰਦਾ ਹੈ | ਅਜਿਹੀ ਸਥਿਤੀ ਵਿੱਚ ਵਾਤਾਵਰਣ ਪ੍ਰਦੂਸ਼ਿਤ ਹੋ ਜਾਂਦਾ ਹੈ ਅਤੇ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਡਰ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਡਾਕਟਰ ਮਾਰਕੀਟ ਵਿੱਚ ਮਰੀਜ਼ ਇਲਾਜ ਲਈ ਹਸਪਤਾਲ ਆਉਂਦੇ ਹਨ ਪਰ ਡਾਕਟਰ ਮਾਰਕੀਟ ਨੂੰ ਖੁਦ ਇਲਾਜ ਦੀ ਜ਼ਰੂਰਤ ਹੈ | ਪਰ ਪ੍ਰਸ਼ਾਸਨਿਕ ਅਧਿਕਾਰੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਪ੍ਰਚਾਰ ਲਈ ਆਏ ਸੂਬਾ ਸਰਕਾਰ ਦੇ ਮੰਤਰੀਆਂ ਨੇ ਸ਼ਹਿਰ ਵਿੱਚ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ ਪਰ ਇਹ ਦਾਅਵੇ ਮੀਂਹ ਵਿੱਚ ਖੋਖਲੇ ਸਾਬਤ ਹੋ ਰਹੇ ਹਨ |

ਪਿਛਲੀ ਖ਼ਬਰ ਨਵੇਂ ਚੁਣੇ ਗਏ ਨਗਰ ਪਾਲਿਕਾ ਪ੍ਰਧਾਨ ਤੇ ਕੌਂਸਲਰ ਕੱਲ੍ਹ ਚੁੱਕਣਗੇ ਸਹੁੰ ਅਗਲੀ ਖ਼ਬਰ ਕਾਂਵੜ ਯਾਤਰੀਆਂ ਵਲੋਂ ਵਰਤੀਆਂ ਜਾਣ ਵਾਲੀਆਂ ਸੜਕਾਂ 'ਤੇ ਲਗਾਈਆਂ ਜਾਣ ਸਟਰੀਟ ਲਾਈਟਾਂ-ਸੁਮਨ ਬਾਹਮਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।