26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਦੁਕਾਨ 'ਚ ਲੱਗੀ ਅੱਗ, ਕੋਈ ਜਾਨੀ ਨੁਕਸਾਨ ਨਹੀਂ

ਅਜੀਤ ਡੈਸਕ 16-07-2025
ਨਵੀਂ ਦਿੱਲੀ, 15 ਜੁਲਾਈ (ਮਿਸਰਦੀਪ ਭਾਟੀਆ)-ਸੋਮਵਾਰ ਰਾਤ ਨੂੰ ਲੋਨੀ ਥਾਣਾ ਖੇਤਰ ਵਿਚ ਇਕ ਮਕੈਨਿਕ ਦੀ ਦੁਕਾਨ ਵਿਚ ਪੁਰਾਣੇ ਟਾਇਰਾਂ ਵਿਚ ਅੱਗ ਲੱਗ ਗਈ | ਫਾਇਰ ਬਿ੍ਗੇਡ ਦੀਆਂ ਟੀਮਾਂ ਨੇ ਅੱਗ 'ਤੇ ਕਾਬੂ ਪਾ ਲਿਆ | ਦੁਕਾਨ ਦੇ ਮਾਲਕ ਨੇ ਕਿਹਾ ਕਿ ਅੱਗ ਲੱਗਣ ਨਾਲ ਲਗਭਗ 60,000 ਰੁਪਏ ਦਾ ਨੁਕਸਾਨ ਹੋਇਆ ਹੈ | ਅੱਗ ਲੱਗਣ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਦੁਕਾਨ ਦੇ ਮਾਲਕ ਇਸਰਾਰ ਨੇ ਕਿਹਾ ਕਿ ਵਾਹਨਾਂ ਤੋਂ ਉਤਾਰੇ ਹੋਏ ਪੁਰਾਣੇ ਟਾਇਰ ਦੁਕਾਨ ਵਿਚ ਰੱਖੇ ਹੋਏ ਸਨ | ਉਸ ਨੇ ਦੱਸਿਆ ਕਿ ਉਹ ਸੋਮਵਾਰ ਸ਼ਾਮ ਨੂੰ 8 ਵਜੇ ਦੁਕਾਨ ਬੰਦ ਕਰ ਕੇ ਘਰ ਚਲਾ ਗਿਆ ਸੀ | ਉਸ ਨੂੰ ਕਰੀਬ ਇਕ ਘੰਟੇ ਬਾਅਦ ਦੁਕਾਨ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ | ਜਦੋਂ ਉਹ ਦੁਕਾਨ 'ਤੇ ਪਹੁੰਚਿਆ ਤਾਂ ਆਸਪਾਸ ਦੇ ਲੋਕਾਂ ਨੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੂੰ ਅੱਗ ਲੱਗਣ ਦੀ ਸੂਚਨਾ ਦੇ ਦਿੱਤੀ ਸੀ | ਮੌਕੇ 'ਤੇ ਪਹੁੰਚੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੇ ਅੱਗ 'ਤੇ ਕਾਬੂ ਪਾ ਲਿਆ | ਉਨ੍ਹਾਂ ਕਿਹਾ ਕਿ ਲਗਭਗ 60,000 ਰੁਪਏ ਦਾ ਨੁਕਸਾਨ ਹੋਇਆ ਹੈ | ਫਾਇਰ ਵਿਭਾਗ ਦੇ ਸਬ-ਇੰਸਪੈਕਟਰ ਗੌਰਵ ਨੇ ਦੱਸਿਆ ਕਿ 3 ਗੱਡੀਆਂ ਤੋਂ ਪਾਣੀ ਪਾ ਕੇ ਅੱਗ 'ਤੇ ਕਾਬੂ ਪਾਇਆ ਗਿਆ | ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ |
ਪਿਛਲੀ ਖ਼ਬਰ ਤਿਹਾੜ ਜੇਲ੍ਹ ਦੇ ਹਸਪਤਾਲ 'ਚ ਇਲਾਜ ਕਰਵਾ ਰਹੇ ਕੈਦੀ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਸੇਵਾ-ਮੁਕਤ ਕਰਮਚਾਰੀਆਂ ਵਲੋਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।