ਤਿਹਾੜ ਜੇਲ੍ਹ ਦੇ ਹਸਪਤਾਲ 'ਚ ਇਲਾਜ ਕਰਵਾ ਰਹੇ ਕੈਦੀ ਵਲੋਂ ਖ਼ੁਦਕੁਸ਼ੀ
ਅਜੀਤ ਡੈਸਕ
16-07-2025
ਜਾਣਕਾਰੀ ਅਨੁਸਾਰ ਕੈਦੀ ਨੇ ਐਤਵਾਰ ਦੇਰ ਰਾਤ ਨੂੰ ਹਸਪਤਾਲ ਦੀ ਖਿੜਕੀ ਨਾਲ ਕੱਪੜੇ ਦਾ ਫੰਦਾ ਬਣਾ ਕੇ ਫਾਹਾ ਲੈ ਲਿਆ | ਜਦੋਂ ਸਵੇਰੇ ਜੇਲ੍ਹ ਸਟਾਫ਼ ਰੁਟੀਨ ਜਾਂਚ ਲਈ ਆਇਆ ਤਾਂ ਉਸ ਨੂੰ ਫੰਦੇ ਨਾਲ ਲਟਕਦਾ ਪਾਇਆ ਗਿਆ | ਇਸ ਤੋਂ ਬਾਅਦ ਤੁਰੰਤ ਜੇਲ੍ਹ ਪ੍ਰਸ਼ਾਸਨ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ | ਸੂਤਰਾਂ ਅਨੁਸਾਰ ਕੈਦੀ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿਚ ਸੀ ਹਾਲਾਂਕਿ ਖ਼ੁਦਕੁਸ਼ੀ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ | ਜੇਲ੍ਹ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ | ਜੇਲ੍ਹ ਅਧਿਕਾਰੀਆਂ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |