ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਕੇਂਦਰ ਸਰਕਾਰ ਤੇ ਗ੍ਰਹਿ ਮੰਤਰਾਲੇ ਨੂੰ ਅਪੀਲ ਕੀਤੀ ਗਈ ਹੈ ਕਿ ਸ਼੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਧਮਾਕਾ ਕੀਤੇ ਜਾਣ ਦੀ ਧਮਕੀ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਸਿੱਖਾਂ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿੱਥੇ ਸਿੱਖਾਂ ਸਮੇਤ ਹੋਰਨਾ ਧਰਮਾਂ ਦੇ ਸ਼ਰਧਾਲੂ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਨਤਮਸਤਕ ਹੁੰਦੇ ਹਨ ¢ ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਗੱਲ ਦੀ ਜਾਂਚ ਕਰਨੀ ਚਾਹੀਦੀ ਹੈ ਕਿ ਇਸ ਦੇ ਪਿੱਛੇ ਕਿਸ ਦੀ ਸਾਜਿਸ਼ ਹੈ? ਉਨ੍ਹਾਂ ਖ਼ਦਸ਼ਾ ਜਤਾਉਂਦੇ ਹੋਏ ਕਿਹਾ ਕਿ ਇਹ ਵੀ ਹੋ ਸਕਦਾ ਹੈ ਕਿ ਪੰਜਾਬ, ਪੰਜਾਬੀਅਤ ਤੇ ਸਿੱਖੀ ਵਿਰੋਧੀ ਤਾਕਤਾਂ ਅਜਿਹੀ ਕਾਰਵਾਈਆਂ ਰਾਹੀਂ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਕੇ ਅਸੁਰੱਖਿਅਤ ਮਾਹੌਲ ਪੈਦਾ ਕਰਨ ਦੀ ਸਾਜਿਸ਼ ਕਰ ਰਹੀਆਂ ਹੋਣ ¢ ਮਲਸੀਆਂ ਨੇ ਕਿਹਾ ਕਿ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ ¢ ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਉਕਤ ਧਮਕੀ ਦੇ ਮੱਦੇਨਜ਼ਰ ਸ਼੍ਰੀ ਦਰਬਾਰ ਸਾਹਿਬ ਵਿਖੇ ਚੌਕਸੀ ਹੋਰ ਵਧਾਈ ਜਾਣੀ ਚਾਹੀਦੀ ਹੈ ¢