26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਗੁ. ਰਕਾਬਗੰਜ ਸਾਹਿਬ ਵਿਖੇ ਬਜ਼ੁਰਗਾਂ ਤੇ ਲੋੜਵੰਦਾਂ ਨੂੰ ਮਿਲੇਗੀ ਲਿਫ਼ਟ ਦੀ ਸਹੂਲਤ

ਅਜੀਤ ਡੈਸਕ 16-07-2025
ਨਵੀਂ ਦਿੱਲੀ,15 ਜੁਲਾਈ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬਜ਼ੁਰਗਾਂ ਤੇ ਅੰਗਹੀਣਾਂ ਵਾਸਤੇ ਲਿਫ਼ਟ ਦੀ ਸਹੂਲਤ ਪ੍ਰਦਾਨ ਕਰਨ ਦੀ ਕਾਰ ਸੇਵਾ ਸ਼ੁਰੂ ਕਰ ਦਿੱਤੀ ਗਈ ¢ ਇਹ ਸੇਵਾ ਬਾਬਾ ਬਚਨ ਸਿੰਘ (ਕਾਰ ਸੇਵਾ) ਤੇ ਹੋਰਨਾਂ ਦੀ ਦੇਖ ਰੇਖ ਹੇਠ ਮੁਕੰਮਲ ਹੋਵੇਗੀ ¢ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਰਦੁਆਰਾ ਰਕਾਬਗੰਜ ਸਾਹਿਬ ਉਹ ਅਸਥਾਨ ਹੈ ਜਿੱਥੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ ¢ ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਤੇ ਪਵਿੱਤਰ ਅਸਥਾਨ ਦੇ ਦਰਸ਼ਨਾਂ ਵਾਸਤੇ ਰੋਜ਼ਾਨਾ ਵੱਡੀ ਗਿਣਤੀ 'ਚ ਸੰਗਤ ਆਉਂਦੀ ਹੈ ¢ਉਨ੍ਹਾਂ ਕਿਹਾ ਕਿ ਬਜ਼ੁਰਗਾਂ ਤੇ ਅੰਗਹੀਣਾਂ ਤੇ ਹੋਰ ਲੋੜਵੰਦਾਂ ਨੂੰ ਗੁਰੂ ਮਹਾਰਾਜ ਦਾ ਅਸਥਾਨ ਉੱਚਾ ਹੋਣ ਕਾਰਨ ਪੌੜੀਆਂ ਚੜ੍ਹਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ¢ ਇਨ੍ਹਾਂ ਮੁਸ਼ਕਲਾਂ ਨੂੰ ਵੇਖਦੇ ਹੋਏ ਇੱਥੇ ਲਿਫ਼ਟ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ ¢ ਉਨ੍ਹਾਂ ਕਿਹਾ ਕਿ ਲਿਫ਼ਟ ਗਰਾਊਾਡ ਫਲੋਰ ਤੋਂ ਹੀ ਸ਼ੁਰੂ ਹੋਵੇਗੀ ਜਿਸ ਨਾਲ ਵੀਲ ਚੇਅਰ 'ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਮਿਲੇਗੀ ¢
ਪਿਛਲੀ ਖ਼ਬਰ ਕਰਨਾਟਕ ਦੇ ਲੋਕਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਤੇ ਸਿੱਖਿਆਵਾਂ ਬਾਰੇ ਮਿਲ ਸਕੇਗੀ ਅਹਿਮ ਜਾਣਕਾਰੀ - ਰਾਠੌਰ ਕੰਨੜ... ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ 'ਤੇ ਬੰਬ ਧਮਾਕੇ ਦੀ ਧਮਕੀ ਦੇਣ ਵਾਲਿਆਂ ਦਾ ਕੀਤਾ ਜਾਵੇ ਪਰਦਾਫਾਸ਼-ਮਲਸੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।