26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਕੰਨੜ ਭਾਸ਼ਾ 'ਚ ਕਿਤਾਬਚਾ ਤਿਆਰ ਕਰਾਏਗੀ ਸ਼੍ਰੋਮਣੀ ਕਮੇਟੀ

ਅਜੀਤ ਡੈਸਕ 16-07-2025
ਨਵੀਂ ਦਿੱਲੀ,15 ਜੁਲਾਈ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਕਰਨਾਟਕ, ਗੋਆ ਤੇ ਗੁਜਰਾਤ ਦੇ ਆਨਰੇਰੀ ਇੰਚਾਰਜ ਰਾਮ ਸਿੰਘ ਰਾਠੌਰ ਨੇ ਕਰਨਾਟਕ ਦੀਆਂ ਸਿੱਖ ਸੰਗਤਾਂ ਵਾਸਤੇ ਨੌਵੇਂ ਪਾਤਸ਼ਾਹ ਜੀ ਬਾਰੇ ਕੰਨੜ ਭਾਸ਼ਾ 'ਚ ਕਿਤਾਬਚਾ ਤਿਆਰ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ ¢ ਸ. ਰਾਠੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਨਾਟਕ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਲਸੂਰ ਬੰਗਲੌਰ ਵਿਖੇ ਕਰਵਾਇਆ ਗਿਆ ¢ ਸਮਾਗਮ ਵਿਚ ਹਾਜ਼ਰੀ ਭਰਦੇ ਹੋਏ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਸਾਰ ਭਰ ਦੇ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੇ ਸਿੱਖਿਆਵਾਂ ਨਾਲ ਜੋੜਨ ਦੇ ਮੱਦੇਨਜ਼ਰ ਕੰਨੜ ਭਾਸ਼ਾ ਵਿਚ ਇੱਕ ਕਿਤਾਬਚਾ ਤਿਆਰ ਕਰਵਾਇਆ ਜਾਏਗਾ ਜੋ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਨਾਲ ਸਬੰਧਿਤ ਹੋਏਗਾ ¢ ਸ. ਰਾਠੌਰ ਨੇ ਕਿਹਾ ਕਿ ਕੰਨੜ ਭਾਸ਼ਾ ਵਿਚ ਤਿਆਰ ਕਰਵਾਏ ਜਾਣ ਵਾਲੇ ਇਸ ਕਿਤਾਬਚੇ ਨਾਲ ਕਰਨਾਟਕ ਦੇ ਲੋਕਾਂ ਨੂੰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਇਤਿਹਾਸ ਤੇ ਸਿੱਖਿਆਵਾਂ ਬਾਰੇ ਜਾਣਕਾਰੀ ਮਿਲ ਸਕੇਗੀ ¢ ਉਨ੍ਹਾਂ ਕਿਹਾ ਕਿ ਜਦੋਂ ਇਹ ਕਿਤਾਬਚਾ ਤਿਆਰ ਹੋ ਜਾਏਗਾ ਤਾਂ ਇਸ ਨੂੰ ਕਰਨਾਟਕ ਦੇ ਹਰ ਜ਼ਿਲ੍ਹੇ 'ਚ ਲੋਕਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾਣਗੇ ¢ ਉਨ੍ਹਾਂ ਕਿਹਾ ਕਿ ਹੋਰਾਂ ਸਮੇਤ ਕਰਨਾਟਕ ਦੇ ਲੋਕਾਂ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਜਾਏਗਾ ਕਿ ਗੁਰੂ ਸਾਹਿਬ ਨੇ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਤੇ ਖ਼ਾਸਕਰ ਕਿਸੇ ਦੂਸਰੇ ਧਰਮ ਲਈ ਆਪਾ ਕੁਰਬਾਨ ਕੀਤਾ ਤੇ ਅਜਿਹੀ ਮਿਸਾਲ ਦੁਨੀਆ ਦੇ ਧਰਮ ਇਤਿਹਾਸ ਅੰਦਰ ਹੋਰ ਕਿਧਰੇ ਨਹੀਂ ਮਿਲਦੀ ¢
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ 'ਤੇ ਬੰਬ ਧਮਾਕੇ ਦੀ ਧਮਕੀ ਦੇਣ ਵਾਲਿਆਂ ਦਾ ਕੀਤਾ ਜਾਵੇ ਪਰਦਾਫਾਸ਼-ਮਲਸੀਆਂ ਅਗਲੀ ਖ਼ਬਰ ਕਰਨਾਟਕ ਦੇ ਲੋਕਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਤੇ ਸਿੱਖਿਆਵਾਂ ਬਾਰੇ ਮਿਲ ਸਕੇਗੀ ਅਹਿਮ ਜਾਣਕਾਰੀ - ਰਾਠੌਰ ਕੰਨੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।