ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)-ਦਿੱਲੀ 'ਚ ਸਕੂਲਾਂ ਨੂੰ ਲਗਾਤਾਰ ਮਿਲ ਰਹੀਆਂ ਬੰਬ ਦੀਆਂ ਧਮਕੀਆਂ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚਿੰਤਾ ਜਤਾਈ ਹੈ¢ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਐਕਸ' ਰਾਹੀਂ ਭਾਜਪਾ ਸਰਕਾਰ 'ਤੇ ਨਿਸ਼ਾਨਾਂ ਸਾਧਦੇ ਹੋਏ ਕਿਹਾ ਕਿ ਇਹ 4 ਇੰਜਣ ਵਾਲੀ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ¢ ਦੱਸਣਯੋਗ ਹੈ ਕਿ ਬੀਤੇ ਕੱਲ੍ਹ 3 ਸਕੂਲਾਂ ਅਤੇ ਅੱਜ 1 ਸਕੂਲ ਅਤੇ ਡੀ.ਯੂ. ਦੇ ਇੱਕ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ¢ ਕੇਜਰੀਵਾਲ ਨੇ ਐਕਸ ਰਾਹੀਂ ਪੁੱਛਿਆ ਕਿ ਦਿੱਲੀ ਵਿਚ ਇਹ ਕੀ ਹੋ ਰਿਹਾ ਹੈ? ਉਨ੍ਹਾਂ ਕਿਹਾ ਕਿ ਸਕੂਲ ਤੇ ਕਾਲਜਾਂ ਨੂੰ ਬੰਬ ਨਾਲ ਧਮਕੀਆਂ ਮਿਲਣ ਨਾਲ ਬੱਚੇ ਬੁਰੀ ਤਰ੍ਹਾਂ ਡਰੇ ਹੋਏ ਹਨ ਤੇ ਉਨ੍ਹਾਂ ਦੇ ਮਾਪੇ ਵੀ ਚਿੰਤਤ ਹਨ ¢ ਉਨ੍ਹਾਂ ਕਿਹਾ ਕਿ ਭਾਜਪਾ ਦੀ ਚਾਰ-ਚਾਰ ਇੰਜਣ ਵਾਲੀ ਸਰਕਾਰਾਂ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ¢ ਕੇਜਰੀਵਾਲ ਤੋਂ ਇਲਾਵਾ ਹੋਰਨਾਂ ਆਪ ਆਗੂਆਂ ਨੇ ਵੀ ਸਵਾਲ ਚੁੱਕੇ ਹਨ¢ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਕਿਹਾ ਕਿ ਦਿੱਲੀ ਵਿਚ ਲਗਾਤਾਰ ਸਕੂਲਾਂ ਤੇ ਕਾਰਜਾਂ ਨੂੰ ਬੰਬ ਦੀ ਧਮਕੀਆਂ ਮਿਲਣਾ ਬੇਹੱਦ ਡਰਾਉਣਾ ਤੇ ਚਿੰਤਾਜਨਕ ਹੈ ¢ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸੁਰੱਖਿਆ ਦੇਣ 'ਚ ਨਾਕਾਮ ਸਾਬਤ ਹੋਈ ਹੈ¢ ਉਨ੍ਹਾਂ ਸਵਾਲ ਪੁੱਛਿਆ ਕਿ ਕੀ ਬੱਚਿਆਂ ਦੀ ਸੁਰੱਖਿਆ ਦੀ ਕੋਈ ਅਹਿਮੀਅਤ ਨਹੀਂ ਹੈ?