16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਡੀ. ਸੀ. ਪਾਰਥ ਗੁਪਤਾ ਨੇ ਕਾਂਵੜ ਯਾਤਰਾ ਰੂਟ ਦੇ ਨਿਰੀਖਣ ਦੌਰਾਨ ਕੈਂਪ 'ਚ ਜਾ ਕੇ ਕਾਂਵੜੀਆਂ ਨਾਲ ਕੀਤੀ ਗੱਲਬਾਤ

ਅਜੀਤ ਡੈਸਕ 17-07-2025
ਯਮੁਨਾਨਗਰ, 16 ਜੁਲਾਈ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਅਧਿਕਾਰੀਆਂ ਸਮੇਤ ਜਗਾਧਾਰੀ ਬੱਸ ਸਟੈਂਡ, ਸ਼ਿਵ ਸ਼ਕਤੀ ਮੰਦਰ, ਲਾਪਰਾ, ਕਲਾਨੌਰ ਅਤੇ ਅਕਾਲਗੜ੍ਹ ਪਹੁੰਚ ਕੇ ਕਾਂਵੜ ਯਾਤਰਾ ਰੂਟ ਦਾ ਨਿਰੀਖਣ ਕੀਤਾ ਅਤੇ ਕਾਂਵੜ ਯਾਤਰਾ ਕੈਂਪਾਂ ਵਿਖੇ ਜਾ ਕੇ ਕਾਂਵੜੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਪੁੱਛਗਿੱਛ ਕੀਤੀ | ਇਸ ਮੌਕੇ ਉਨ੍ਹਾਂ ਕੈਂਪ 'ਚ ਖਾਣੇ ਦੇ ਪ੍ਰਬੰਧਾਂ ਤੇ ਆਰਾਮ ਪ੍ਰਬੰਧਾਂ ਆਦਿ ਦਾ ਜਾਇਜ਼ਾ ਲਿਆ ਅਤੇ ਕੈਂਪ ਸੰਚਾਲਕਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਲਈ ਪ੍ਰਸ਼ਾਸਨ ਨਾਲ ਬਿਨਾਂ ਝਿਜਕ ਗੱਲ ਕੀਤੀ ਜਾ ਸਕਦੀ ਹੈ | ਇਸ ਮੌਕੇ ਕੈਂਪ ਸੰਚਾਲਕਾਂ ਨੇ ਪ੍ਰਸ਼ਾਸਨ ਦੇ ਸਹਿਯੋਗ ਦੀ ਸ਼ਲਾਘਾ ਕੀਤੀ | ਇਸ ਦੌਰਾਨ ਉਨ੍ਹਾਂ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਸੜਕ ਤੋਂ ਖੜ੍ਹੇ ਪਾਣੀ ਨੂੰ ਜਲਦੀ ਤੋਂ ਜਲਦੀ ਕੱਢਣ ਲਈ ਪੰਪ ਆਦਿ ਲਗਾਉਣ ਦੇ ਨਿਰਦੇਸ਼ ਦਿੱਤੇ, ਜਦਕਿ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਤੇ ਐਨ. ਐਚ. ਏ. ਆਈ. ਅਧਿਕਾਰੀ ਨੂੰ ਸੜਕ 'ਤੇ ਪਏ ਟੋਇਆਂ 'ਤੇ ਪੈਚ ਵਰਕ ਕਰਨ ਦੇ ਨਿਰਦੇਸ਼ ਦਿੱਤੇ | ਇਸੇ ਦੌਰਾਨ ਡੀ. ਸੀ. ਨੇ ਐਸ. ਡੀ. ਐਮ. ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਾਂਵੜੀਆਂ ਦੇ ਆਉਣ ਵਾਲੇ ਰਸਤਿਆਂ 'ਤੇ ਰੌਸ਼ਨੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਕਾਂਵੜੀਆਂ ਵਲੋਂ ਵਰਤੇ ਜਾਣ ਵਾਲੇ ਮੁੱਖ ਅਤੇ ਹੋਰ ਰਸਤਿਆਂ 'ਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਜ਼ਿਲ੍ਹੇ ਦੇ ਕਾਂਵੜੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਕੋਲ ਆਧਾਰ ਕਾਰਡ ਜਾਂ ਕੋਈ ਵੀ ਪਛਾਣ ਪੱਤਰ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਾਂਵੜੀਆਂ ਦੇ ਕੈਂਪ ਹੋਰਨਾਂ ਭਾਈਚਾਰਿਆਂ ਦੇ ਧਾਰਮਿਕ ਅਸਥਾਨਾਂ ਤੋਂ ਢੁਕਵੀਂ ਦੂਰੀ 'ਤੇ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਇਸ ਤੋਂ ਇਲਾਵਾ ਪਾਰਕਿੰਗ ਪ੍ਰਬੰਧ ਵੀ ਸੜਕ ਤੋਂ ਦੂਰ ਰੱਖਣ ਲਈ ਕਿਹਾ ਗਿਆ ਤਾਂ ਜੋ ਆਵਾਜਾਈ ਪ੍ਰਣਾਲੀ 'ਚ ਕੋਈ ਵਿਘਨ ਨਾ ਪਵੇ ਅਤੇ ਕਾਂਵੜ ਯਾਤਰਾ ਸੁਚਾਰੂ ਢੰਗ ਨਾਲ ਚੱਲ ਸਕੇ | ਉਨ੍ਹਾਂ ਅੱਗੇ ਕਿਹਾ ਕਿ ਕੈਂਪਾਂ ਦੇ ਪ੍ਰਬੰਧਕਾਂ ਨੂੰ ਕੈਂਪਾਂ 'ਚ ਸੀ. ਸੀ. ਟੀ. ਵੀ. ਕੈਮਰੇ ਤੇ ਪੁਰਸ਼ਾਂ ਅਤੇ ਔਰਤਾਂ ਲਈ ਵੱਖਰੇ ਪਖਾਨਿਆਂ ਦੀ ਵਿਵਸਥਾ ਕਰਨੀ ਚਾਹੀਦੀ ਹੈ | ਇਸ ਦੇ ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕਿ ਐਨ. ਐਚ. ਏ. ਆਈ. ਦੁਆਰਾ ਸੜਕਾਂ 'ਤੇ ਪੀਲੀ ਪੱਟੀ ਦੀ ਨਿਸ਼ਾਨਦੇਹੀ ਕੀਤੀ ਜਾਵੇ | ਸਿਹਤ ਵਿਭਾਗ ਦੀ ਟੀਮ ਨੂੰ ਭੋਜਨ ਦੀ ਗੁਣਵੱਤਾ ਦੀ ਜਾਂਚ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਵੈ-ਇੱਛੁਕ ਸੰਸਥਾਵਾਂ ਨੂੰ ਕਾਂਵੜੀਆਂ ਲਈ ਕੈਂਪ ਲਗਾਉਣ ਲਈ ਸੰਬੰਧਤ ਐਸ. ਡੀ. ਐਮ. ਤੋਂ ਇਜਾਜ਼ਤ ਲੈਣੀ ਚਾਹੀਦੀ ਹੈ | ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਖਿਲ ਪਿਲਾਨੀ, ਜਗਾਧਰੀ ਦੇ ਐਸ. ਡੀ. ਐਮ. ਸੋਨੂੰ ਰਾਮ, ਡੀ. ਐਸ. ਪੀ. ਕੰਵਲਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪੁਨੀਤ ਮਿੱਤਲ, ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਿਨੋਦ ਕੁਮਾਰ, ਡੀ. ਆਈ. ਪੀ. ਆਰ. ਡਾ. ਮਨੋਜ ਕੁਮਾਰ ਸਮੇਤ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਨਿਗਮ ਨੇ ਵਰਕਸ਼ਾਪ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ ਅਗਲੀ ਖ਼ਬਰ ਮੰਦਰ 'ਚੋਂ ਪਿੱਤਲ ਦੀਆਂ ਘੰਟੀਆਂ ਚੋਰੀ ਕਰਨ ਵਾਲਾ ਮੁਲਜ਼ਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।