ਕਾਲਾਂਵਾਲੀ/ ਸਿਰਸਾ, 16 ਜੁਲਾਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਸੁਖਚੈਨ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਯੂਥ ਕਲੱਬ ਐਸੋਸੀਏਸ਼ਨ ਸਿਰਸਾ ਦੀ ਮੁਹਿੰਮ ਤਹਿਤ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਵਲ ਹਸਪਤਾਲ ਸਿਰਸਾ ਦੀ ਟੀਮ ਨੇ ਖੂਨ ਇਕੱਠਾ ਕੀਤਾ। ਇਸ ਖੂਨਦਾਨ ਕੈਂਪ ਵਿੱਚ 40 ਖੂਨਦਾਨੀਆਂ ਨੇ ਸਵੈਇੱਛਾ ਨਾਲ ਖੂਨਦਾਨ ਕੀਤਾ। ਮੀਂਹ ਦੌਰਾਨ ਖਰਾਬ ਮੌਸਮ ਦੇ ਬਾਵਜੂਦ ਖੂਨਦਾਨੀਆਂ ਨੇ ਇਸ ਕੈਂਪ ਵਿੱਚ ਹਿੱਸਾ ਲਿਆ। ਜਿਸ 'ਤੇ ਪ੍ਰਬੰਧਨ ਅਤੇ ਟੀਮ ਨੇ ਸਾਰੇ ਖੂਨਦਾਨੀਆਂ ਦਾ ਧੰਨਵਾਦ ਕੀਤਾ। ਕੈਂਪ ਵਿੱਚ ਸਾਰੇ ਖੂਨਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਖੂਨਦਾਨ ਕੈਂਪ ਨੂੰ ਸਫਲ ਬਣਾਉਣ ਲਈ ਪ੍ਰਿੰਸੀਪਲ ਜਗਸ਼ਰਨ ਸਿੰਘ, ਸਮੂਹ ਸਟਾਫ, ਸਿਹਤ ਕੇਂਦਰ ਸੁਖਚੈਨ, ਗ੍ਰਾਮ ਪੰਚਾਇਤ, ਯੂਥ ਕਲੱਬ ਐਸੋਸੀਏਸ਼ਨ ਸਿਰਸਾ ਅਤੇ ਖੂਨਦਾਨੀਆਂ ਦਾ ਪੂਰਾ ਸਹਿਯੋਗ ਰਿਹਾ।
ਖੂਨਦਾਨ ਕੈਂਪ ਵਿੱਚ 40 ਵਿਅਕਤੀਆਂ ਨੇ ਕੀਤਾ ਖੂਨਦਾਨ
ਅਜੀਤ ਡੈਸਕ
17-07-2025