16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਦਿੱਲੀ ਦੇ ਕਨਾਟ ਪਲੇਸ ਦੀ ਐੱਲ.ਆਈ.ਸੀ. ਇਮਾਰਤ 'ਚ ਬੰਬ ਦੀ ਸੂਚਨਾ <br/>

ਅਜੀਤ ਡੈਸਕ 17-07-2025

ਨਵੀਂ ਦਿੱਲੀ, 16 ਜੁਲਾਈ (ਮਿਸਰਦੀਪ ਭਾਟੀਆ)-ਰਾਜਧਾਨੀ ਦਿੱਲੀ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ | ਦਿੱਲੀ ਦੇ ਦਿਲ ਕਨਾਟ ਪਲੇਸ ਸਥਿਤ ਐੱਲ.ਆਈ.ਸੀ. ਦੀ ਇਮਾਰਤ ਵਿਚ ਬੁੱਧਵਾਰ ਦੁਪਹਿਰ ਨੂੰ ਬੰਬ ਹੋਣ ਦੀ ਕਾਲ ਆਈ ਹੈ, ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ | ਉੱਥੇ ਬੰਬ ਹੋਣ ਦੀ ਸੂਚਨਾ ਮਿਲਦੇ ਸਾਰ ਦਿੱਲੀ ਪੁਲਿਸ, ਬੰਬ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ | ਧਮਕੀ ਨੂੰ ਦੇਖਦੇ ਹੋਏ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ | ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ | ਆਸ-ਪਾਸ ਬੰਬ ਦੀ ਤਲਾਸ਼ ਕੀਤੀ ਜਾ ਰਹੀ ਹੈ | ਹਾਲਾਂਕਿ ਅਜੇ ਤੱਕ ਕਿਤੇ ਵੀ ਕੋਈ ਸ਼ੱਕੀ ਸਮੱਗਰੀ ਨਹੀਂ ਮਿਲੀ ਹੈ | ਇਹ ਜਗ੍ਹਾ ਸੰਸਦ ਮਾਰਗ ਪੁਲਿਸ ਸਟੇਸ਼ਨ ਖੇਤਰ ਦੇ ਅਧੀਨ ਆਉਂਦੀ ਹੈ |

ਪਿਛਲੀ ਖ਼ਬਰ ਦਿੱਲੀ ਪੁਲਿਸ ਨੇ 5 ਬੰਗਲਾਦੇਸ਼ੀ ਘੁਸਪੈਠੀਆਂ ਨੂੰ ਹਿਰਾਸਤ 'ਚ ਲਿਆ <br/> ਅਗਲੀ ਖ਼ਬਰ ਰਾਣੀ ਵਾਲਾ ਛੱਪੜ ਦੇ ਓਵਰਫਲੋਅ ਹੋਣ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਹੋਇਆ ਮੁਸ਼ਕਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।