ਨਵੀਂ ਦਿੱਲੀ, 16 ਜੁਲਾਈ (ਜਗਤਾਰ ਸਿੰਘ)-ਸ਼੍ਰੀ ਦਰਬਾਰ ਸਾਹਿਬ ਵਿਖੇ ਵਿਸਫੋਟਕ ਪਦਾਰਥਾਂ ਨਾਲ ਧਮਾਕਾ ਕਰਨ ਬਾਰੇ ਧਮਕੀ ਭਰੇ ਈ.ਮੇਲ ਭੇਜੇ ਜਾਣ ਦੀ, ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਨੇ ਸਖ਼ਤ ਨਿੰਦਾ ਕੀਤੀ ਹੈ ¢ ਸੰਸਥਾ ਦੇ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਇਸ ਮਾਮਲੇ ਨੂੰ ਲੈ ਡੂੰਘੀ ਚਿੰਤਾ ਜਤਾਈ ਹੈ ¢ ਉਨ੍ਹਾਂ ਕਿਹਾ ਕਿ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸ਼੍ਰੀ ਦਰਬਾਰ ਸਾਹਿਬ ਵਿਖੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ 'ਚ ਸੰਗਤਾਂ ਦਰਸ਼ਨ ਕਰਨ ਆਉਂਦੀਆਂ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਰੋਜ਼ਾਨਾ ਅਰਦਾਸ 'ਚ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਨੂੰ ਨਿਸ਼ਾਨਾ ਬਣਾਉਣ ਦੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ¢ ਬਖ਼ਸ਼ੀ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ਼੍ਰੀ ਦਰਬਾਰ ਸਾਹਿਬ ਵਿਖੇ ਵਿਸਫੋਟਕ ਪਦਾਰਥਾਂ ਨਾਲ ਧਮਾਕਾ ਕਰਨ ਬਾਰੇ ਧਮਕੀ ਭਰੇ ਈਮੇਲ ਭੇਜਣ ਵਾਲੇ ਦੋਸ਼ੀ ਦੀ ਤੁਰੰਤ ਪਛਾਣ ਕਰਕੇ ਉਸ ਨੂੰ ਛੇਤੀ ਗਿ੍ਫ਼ਤਾਰ ਕੀਤਾ ਜਾਵੇ ਅਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ¢ ਸ. ਬਖ਼ਸ਼ੀ ਨੇ ਕਿਹਾ ਕਿ ਇਸ ਗੱਲ ਦਾ ਵੀ ਪਤਾ ਲਾਇਆ ਜਾਵੇ ਕਿ ਸ਼੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾਂ ਬਣਾਏ ਜਾਣ ਦੇ ਇਸ ਮਾਮਲੇ ਵਿਚ ਆਿਖ਼ਰ ਕਿਸੀ ਦੀ ਸਾਜਿਸ਼ ਹੈ? ਉਨ੍ਹਾਂ ਇਸ ਮਾਮਲੇ ਵਿਚ ਸਮੂਹ ਸਿੱਖ ਭਾਈਚਾਰੇ ਨੂੰ ਚੌਕਸੀ ਵਰਤਣ ਦੀ ਅਪੀਲ ਵੀ ਕੀਤੀ ਹੈ ¢