16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

'ਗੁਰਬਾਜ਼ 1313 ਫਾਊਾਡੇਸ਼ਨ' ਵਲੋਂ ਪੰਜਾਬੀ ਭਾਸ਼ਾ ਵਿਚ ਚੰਗੇ ਨੰਬਰ ਲੈਣ ਵਾਲੇ ਬੱਚਿਆਂ ਦਾ ਸਨਮਾਨ - ਰਜਿੰਦਰ ਸਿੰਘ, ਬਾਜਵਾ

ਅਜੀਤ ਡੈਸਕ 17-07-2025
ਨਵੀਂ ਦਿੱਲੀ,16 ਜੁਲਾਈ (ਜਗਤਾਰ ਸਿੰਘ)-ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਪ੍ਰਸਾਰ 'ਚ ਅਹਿਮ ਯੋਗਦਾਨ ਦੇਣ ਵਾਲੀ ਦਿੱਲੀ ਦੀ ਸੁਹਿਰਦ ਸੰਸਥਾ 'ਗੁਰਬਾਜ਼ 1313 ਫਾਊਾਡੇਸ਼ਨ' ਵਲੋਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬੀ ਭਾਸ਼ਾ ਵਿਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ¢ ਸੰਸਥਾ ਦੇ ਪ੍ਰਧਾਨ ਗੁਰਚਰਨ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਸੀ.ਬੀ.ਐੱਸ.ਈ. ਬੋਰਡ ਪ੍ਰੀਖਿਆ (10ਵੀਂ ਤੇ 12ਵੀਂ) ਵਿਚ ਪੰਜਾਬੀ ਭਾਸ਼ਾ 'ਚ 80 ਫ਼ੀਸਦੀ ਤੋਂ ਵਧ ਨੰਬਰ ਲਿਆਉਣ ਵਾਲੇ ਬੱਚਿਆਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਸਮਾਗਮ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ, ਦਿੱਲੀ ਕਮੇਟੀ ਮੈਂਬਰ ਹਰਜੀਤ ਸਿੰਘ ਪੱਪਾ, ਹਰਵਿੰਦਰ ਸਿੰਘ ਸੰਧੂ, ਸ਼੍ਰੋਮਣੀ ਸਿੱਖ ਸੰਗਤ ਦੇ ਮੁਖੀ ਗੁਰਮੀਤ ਸਿੰਘ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰ ਕੇ ਬੱਚਿਆਂ ਨੂੰ ਸਨਮਾਨਿਤ ਕੀਤਾ ¢ ਕਾਲਕਾ ਤੇ ਕਰਮਸਰ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਮਾਂ-ਬੋਲੀ ਨਾਲ ਜੋੜਨ ਦੇ ਮੱਦੇਨਜ਼ਰ 'ਗੁਰਬਾਜ਼ 1313 ਫਾਊਾਡੇਸ਼ਨ' ਵਲੋਂ ਚੰਗਾ ਉਪਰਾਲਾ ਕੀਤਾ ਜਾ ਰਿਹਾ ਹੈ ¢ਸੰਸਥਾ ਦੇ ਚੇਅਰਮੈਨ ਰਜਿੰਦਰ ਸਿੰਘ, ਪ੍ਰਧਾਨ ਗੁਰਚਰਨ ਸਿੰਘ ਬਾਜਵਾ, ਜਤਿੰਦਰ ਸਿੰਘ ਸੋਨੂੰ, ਜਸਮੇਰ ਸਿੰਘ, ਸ਼ਰਨਜੀਤ ਸਿੰਘ, ਹਰਵਿੰਦਰ ਸਿੰਘ ਲਾਂਬਾ, ਕੇਵਲ ਸਿੰਘ ਤੇ ਬਲਬੀਰ ਸਿੰਘ ਨੇ ਸਮਾਗਮ ਵਿਚ ਹਾਜ਼ਰੀ ਭਰਨ ਲਈ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ ¢
ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਹੋਈ ਐਨ.ਸੀ.ਸੀ. ਸੀਨੀਅਰ ਵਿੰਗ ਲੜਕੀਆਂ ਦੀ ਨਵੀਂ ਚੋਣ <br/> ਅਗਲੀ ਖ਼ਬਰ ਸ਼੍ਰੀ ਦਰਬਾਰ ਸਾਹਿਬ ਵਿਖੇ ਬੰਬ ਧਮਾਕੇ ਸਬੰਧੀ ਈਮੇਲ ਭੇਜਣ ਵਾਲੇ ਦੀ ਤੁਰੰਤ ਹੋਵੇ ਗਿ੍ਫ਼ਤਾਰੀ-ਸਿੱਖ ਬ੍ਰਦਰਹੁੱਡ ਇੰਟਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।