19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਅੱਤਵਾਦੀ ਹਮਲੇ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਜਾਂਚ ਲਈ ਦਿੱਲੀ ਵਿਚ ਦੋ ਦਿਨ ਮੌਕ ਡਰਿੱਲ <br/>

ਅਜੀਤ ਡੈਸਕ 18-07-2025
ਨਵੀਂ ਦਿੱਲੀ, 17 ਜੁਲਾਈ (ਮਿਸਰਦੀਪ ਭਾਟੀਆ)-ਦਿੱਲੀ ਵਿਚ ਅੱਤਵਾਦ ਵਿਰੋਧੀ ਤਿਆਰੀਆਂ ਦੀ ਜਾਂਚ ਕਰਨ ਲਈ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਦਿੱਲੀ ਵਿਚ ਦੋ ਦਿਨਾ ਮੌਕ-ਡਰਿੱਲ ਦਾ ਆਯੋਜਨ ਕੀਤਾ ਜਾਵੇਗਾ | ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲਿਸ ਦੁਆਰਾ ਕਰਵਾਇਆ ਦੋ ਦਿਨਾ ਇਹ ਅਭਿਆਸ ਸ਼ਹਿਰ ਦੇ ਦਸ ਤੋਂ ਵੱਧ ਵੱਖ-ਵੱਖ ਸਥਾਨਾਂ 'ਤੇ ਕੀਤਾ ਜਾਵੇਗਾ, ਜਿਸ ਵਿਚ ਫਾਇਰ ਸਰਵਿਸਿਜ਼, ਸਿਵਲ ਡਿਫੈਂਸ ਵਲੰਟੀਅਰ ਅਤੇ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ ਹਿੱਸਾ ਲੈਣਗੀਆਂ | ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕੁਝ ਸਥਾਨਾਂ ਵਿਚ ਹਿੰਦੂ ਕਾਲਜ, ਜੀ.ਟੀ.ਬੀ. ਮੈਟਰੋ ਸਟੇਸ਼ਨ, ਪਾਲਿਕਾ ਬਾਜ਼ਾਰ, ਏਮਜ਼, ਲੋਟਸ ਟੈਂਪਲ, ਵੇਗਸ ਮਾਲ, ਵੈਂਕਟੇਸ਼ਵਰ ਕਾਲਜ, ਡੀ.ਐਲ.ਐਫ. ਇੰਪੋਰੀਆ ਅਤੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਸ਼ਾਮਿਲ ਹਨ |
ਦਿੱਲੀ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਅਭਿਆਸ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਸ਼ੁਰੂ ਹੋਵੇਗਾ ਜਿਸ ਵਿਚ 10 ਤੋਂ ਵੱਧ ਰਣਨੀਤਕ ਸਥਾਨਾਂ 'ਤੇ ਇਕ ਤਾਲਮੇਲ ਵਾਲਾ ਮੌਕ-ਡਰਿੱਲ ਅਭਿਆਸ ਕੀਤਾ ਜਾਵੇਗਾ | ਅੱਤਵਾਦੀ ਹਮਲਿਆਂ ਨੂੰ ਰੋਕਣ ਅਤੇ ਨਜਿੱਠਣ ਲਈ ਪੁਲਿਸ ਪ੍ਰਤੀਕਿਰਿਆ ਨੂੰ ਤੇਜ਼ ਕਰਨ ਲਈ ਮੌਕ-ਡਰਿੱਲ ਨਿਯਮਿਤ ਤੌਰ 'ਤੇ ਆਯੋਜਿਤ ਕੀਤੇ ਜਾਂਦੇ ਹਨ | ਹੁਣ 10 ਥਾਵਾਂ 'ਤੇ ਦੋ ਦਿਨਾ ਮੌਕ-ਡਰਿਲ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਤਾਲਮੇਲ ਸਪੈਸ਼ਲ ਸੈੱਲ ਦਿੱਲੀ ਦੀ ਨੋਡਲ ਅੱਤਵਾਦ ਵਿਰੋਧੀ ਏਜੰਸੀ ਦੁਆਰਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਪਤਨੀ ਤੋਂ ਤੰਗ ਆ ਕੇ ਪਤੀ ਨੇ ਲਿਆ ਫਾਹਾ ਅਗਲੀ ਖ਼ਬਰ ਅਧਰੰਗ ਵਿਚ ਔਰਤਾਂ ਮਰਦਾਂ ਤੋਂ ਵੱਖਰੇ ਲੱਛਣ ਮਹਿਸੂਸ ਕਰਦੀਆਂ ਹਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।