18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਮੋਦੀ ਸਰਕਾਰ ਨੇ ਘੱਟ ਗਿਣਤੀਆਂ ਦੇ ਨੌਜਵਾਨ ਵਰਗ ਨੂੰ ਸਕਿੱਲ ਟਰੇਨਿੰਗ ਦੇਣ ਵਾਸਤੇ ਵਿਸ਼ੇਸ਼ ਸਕੀਮਾਂ ਲਿਆਂਦੀਆਂ- ਕਿਰਨ ਰਿਜਿਜੂ

ਅਜੀਤ ਡੈਸਕ 18-07-2025
ਨਵੀਂ ਦਿੱਲੀ, 17 ਜੁਲਾਈ (ਜਗਤਾਰ ਸਿੰਘ)-ਕੇਂਦਰੀ ਘੱਟ ਗਿਣਤੀ ਮਾਮਲੇ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜ਼ਿਜੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਦੇਸ਼ ਵਿਚ ਘੱਟ ਗਿਣਤੀਆਂ ਦੇ ਨੌਜਵਾਨ ਵਰਗ ਨੂੰ ਸਕਿੱਲ ਟਰੇਨਿੰਗ ਦੇਣ ਵਾਸਤੇ ਵਿਸ਼ੇਸ਼ ਸਕੀਮਾਂ ਲਿਆਂਦੀਆਂ ਹਨ ਜਿਸ ਦਾ ਨੌਜਵਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ¢ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ਕੇਂਦਰ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਚਲਾਏ ਜਾ ਰਹੇ ਪ੍ਰਧਾਨ ਮੰਤਰੀ ਵਿਕਾਸ ਟਰੇਨਿੰਗ ਸੈਂਟਰ ਵਿਖੇ ਤਿੰਨ ਲੈਬਸ ਦੇ ਉਦਘਾਟਨ ਉਪਰੰਤ ਹਾਜ਼ਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ¢ ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਸਕਿੱਲ (ਹੁਨਰ) ਸਿਖਲਾਈ ਵਾਸਤੇ ਅਸੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਪ੍ਰੈਲ ਮਹੀਨੇ ਵਿਚ ਐੱਮ. ਓ. ਯੂ. ਸਾਈਨ ਕੀਤਾ ਸੀ ਤੇ ਉਨ੍ਹਾਂ ਨੂੰ ਇਹ ਵੇਖ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਕਮੇਟੀ ਨੇ ਬਹੁਤ ਤੇਜ਼ ਰਫ਼ਤਾਰ ਨਾਲ ਟਰੇਨਿੰਗ ਸੈਂਟਰ ਸਥਾਪਿਤ ਕਰ ਕੇ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ¢ ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਸਿਖਲਾਈ ਲੈ ਰਹੇ ਹਰ ਨੌਜਵਾਨ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਜਾ ਰਹੀ ਹੈ ¢ ਇਸ ਮੌਕੇ ਉਨ੍ਹਾਂ ਦਿੱਲੀ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ ¢ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ ਕਿ ਕੇਂਦਰ ਸਰਕਾਰ ਨੇ ਘੱਟ ਗਿਣਤੀ ਵਰਗ ਦੇ ਨੌਜਵਾਨਾਂ ਨੂੰ ਸਕਿੱਲ ਟਰੇਨਿੰਗ ਦੇਣ ਵਾਸਤੇ ਅਜਿਹੀ ਸਕੀਮ ਲਿਆਂਦੀ ਜਿਸ ਦਾ ਵੱਡਾ ਲਾਹਾ ਨੌਜਵਾਨ ਵਰਗ ਨੂੰ ਮਿਲ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਸਾਨੂੰ ਭਰੋਸਾ ਦੁਆਇਆ ਹੈ ਕਿ ਸਕੀਮ ਤਹਿਤ 10 ਹਜ਼ਾਰ ਤੋਂ ਇਲਾਵਾ ਵੀ ਹੋਰ ਜਿੰਨੇ ਨੌਜਵਾਨਾਂ ਨੂੰ ਸਕਿੱਲ ਟਰੇਨਿੰਗ ਦੀ ਜ਼ਰੂਰਤ ਹੋਵੇਗੀ, ਅਸੀਂ ਪ੍ਰਦਾਨ ਕਰਾਂਗੇ¢
ਪਿਛਲੀ ਖ਼ਬਰ ਮਹਿਲਾਵਾਂ ਨੂੰ ਡੀ. ਟੀ. ਸੀ. ਬੱਸਾਂ 'ਚ ਮੁਫ਼ਤ ਯਾਤਰਾ ਲਈ 'ਪਿੰਕ ਟਿਕਟ' ਦੀ ਥਾਂ 'ਤੇ ਮਿਲੇਗਾ 'ਪਿੰਕ ਪਾਸ' ਅਗਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।