17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਐਸ. ਡੀ. ਐਮ. ਸ਼ਿਵਜੀਤ ਭਾਰਤੀ ਦੀ ਅਗਵਾਈ ਹੇਠ ਕਮੇਟੀ ਨੇ ਸਿੰਚਾਈ ਵਿਭਾਗ ਦੇ ਕੰਮਾਂ ਦਾ ਕੀਤਾ ਨਿਰੀਖਣ

ਅਜੀਤ ਡੈਸਕ 18-07-2025
ਨਾਰਾਇਣਗੜ੍ਹ, 17 ਜੁਲਾਈ (ਪੀ ਸਿੰਘ)-ਡਿਪਟੀ ਕਮਿਸ਼ਨਰ ਅੰਬਾਲਾ ਅਜੈ ਸਿੰਘ ਤੋਮਰ ਦੇ ਹੁਕਮਾਂ ਅਨੁਸਾਰ ਗਠਿਤ ਕਮੇਟੀ ਨੇ ਐਸ. ਡੀ. ਐਮ. ਨਾਰਾਇਣਗੜ੍ਹ ਸ਼ਿਵਜੀਤ ਭਾਰਤੀ ਦੀ ਅਗਵਾਈ ਹੇਠ ਸਿੰਚਾਈ ਵਿਭਾਗ ਵਲੋਂ ਹੜ੍ਹ ਰੋਕਥਾਮ ਲਈ ਕੀਤੇ ਗਏ ਕੰਮਾਂ ਦਾ ਨਿਰੀਖਣ ਕੀਤਾ | ਇਸ ਦੌਰਾਨ ਨਾਇਬ ਤਹਿਸੀਲਦਾਰ ਸੰਜੀਵ ਅੱਤਰੀ, ਸਿੰਚਾਈ ਵਿਭਾਗ ਦੀ ਐਸ. ਡੀ. ਓ. ਸ਼ਿਖਾ ਬਾਂਸਲ ਤੇ ਹੋਰ ਸੰਬੰਧਤ ਅਧਿਕਾਰੀ ਮੌਜੂਦ ਸਨ | ਨਿਰੀਖਣ ਦੌਰਾਨ ਕਮੇਟੀ ਨੇ ਛੋਟੀ ਰਸੂਲਪੁਰ, ਗਦੋਲੀ, ਸ਼ੈਲਾ ਤੇ ਅੰਬਲੀ ਪਿੰਡਾਂ 'ਚ ਮਾਰਕੰਡਾ ਨਦੀ ਦੇ ਕੰਢੇ ਕੀਤੇ ਗਏ ਪੱਥਰ ਦੇ ਕੰਮਾਂ ਦਾ ਜਾਇਜ਼ਾ ਲਿਆ | ਇਨ੍ਹਾਂ ਕੰਮਾਂ ਦਾ ਉਦੇਸ਼ ਹੜ੍ਹਾਂ ਦੌਰਾਨ ਕਿਸਾਨਾਂ ਦੀ ਵਾਹੀਯੋਗ ਜ਼ਮੀਨ ਨੂੰ ਨਦੀ ਦੇ ਤੇਜ਼ ਵਹਾਅ ਤੋਂ ਬਚਾਉਣਾ ਹੈ | ਇਹ ਧਿਆਨ ਦੇਣ ਯੋਗ ਹੈ ਕਿ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨੇ ਨਦੀ ਦੇ ਕਟੌਤੀ ਦੀ ਸਮੱਸਿਆ ਸੰਬੰਧੀ ਪ੍ਰਸ਼ਾਸਨ ਤੋਂ ਸੁਰੱਖਿਆ ਉਪਾਵਾਂ ਦੀ ਮੰਗ ਕੀਤੀ ਸੀ, ਜਿਸ ਦੇ ਨਤੀਜੇ ਵਜੋਂ ਉਪਰੋਕਤ ਕੰਮ ਕੀਤੇ ਗਏ ਹਨ | ਨਿਰੀਖਣ ਦੌਰਾਨ ਐਸ. ਡੀ. ਐਮ. ਸ਼ਿਵਜੀਤ ਭਾਰਤੀ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਰਸਾਤ ਦੇ ਮੌਸਮ ਦੌਰਾਨ ਨਦੀ ਦੇ ਪਾਣੀ ਦੇ ਪੱਧਰ 'ਤੇ ਨਿਯਮਤ ਨਜ਼ਰ ਰੱਖਣ ਅਤੇ ਸਮੇਂ-ਸਮੇਂ 'ਤੇ ਪਿੰਡ ਵਾਸੀਆਂ ਨੂੰ ਸੁਚੇਤ ਕਰਨ ਕਿ ਉਹ ਨਦੀਆਂ ਦੇ ਅੰਦਰ ਜਾਂ ਨੇੜੇ ਨਾ ਜਾਣ | ਉਨ੍ਹਾਂ ਕਿਹਾ ਕਿ ਮੌਨਸੂਨ ਦੌਰਾਨ ਦਰਿਆਵਾਂ ਦਾ ਵਹਾਅ ਅਚਾਨਕ ਵੱਧ ਜਾਂਦਾ ਹੈ, ਜਿਸ ਨਾਲ ਜਾਨ-ਮਾਲ ਦਾ ਖ਼ਤਰਾ ਪੈਦਾ ਹੋ ਸਕਦਾ ਹੈ | ਐਸ. ਡੀ. ਐਮ. ਨੇ ਪੁਲਿਸ ਵਿਭਾਗ ਤੇ ਸੰਬੰਧਤ ਬੀ. ਡੀ. ਪੀ. ਓ. ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਪੇਂਡੂ ਖੇਤਰਾਂ 'ਚ ਜਾਗਰੂਕਤਾ ਮੁਹਿੰਮਾਂ ਸ਼ੁਰੂ ਕਰਨ ਤਾਂ ਜੋ ਲੋਕਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਨਦੀਆਂ ਦੇ ਨੇੜੇ ਕੱਚੀਆਂ ਸੜਕਾਂ ਦੀ ਵਰਤੋਂ ਨਾ ਕਰਨ ਅਤੇ ਬੱਚਿਆਂ ਨੂੰ ਨਦੀਆਂ ਦੇ ਨੇੜੇ ਜਾਣ ਤੋਂ ਰੋਕਣ ਲਈ ਜਾਗਰੂਕ ਕੀਤਾ ਜਾ ਸਕੇ, ਖਾਸ ਕਰਕੇ ਨਹਾਉਂਦੇ ਸਮੇਂ ਜਾਂ ਖੇਡਦੇ ਸਮੇਂ | ਉਨ੍ਹਾਂ ਕਿਹਾ ਕਿ ਜਨਤਕ ਸੁਰੱਖਿਆ ਇਕ ਤਰਜੀਹ ਹੈ ਅਤੇ ਪ੍ਰਸ਼ਾਸਨ ਇਸ ਦਿਸ਼ਾ 'ਚ ਹਰ ਸੰਭਵ ਯਤਨ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਨਾਰਾਇਣਗੜ੍ਹ 'ਚ ਇਕ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਐਮਰਜੈਂਸੀ ਦੀ ਸਥਿਤੀ 'ਚ ਹੈਲਪਲਾਈਨ ਨੰਬਰ 01734-284002 'ਤੇ ਸੰਪਰਕ ਕੀਤਾ ਜਾਂ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਹ ਕੰਟਰੋਲ ਰੂਮ ਹਫ਼ਤੇ ਦੇ ਸੱਤੇ ਦਿਨ 24 ਘੰਟੇ ਕੰਮ ਕਰੇਗਾ ਤਾਂ ਜੋ ਕਿਸੇ ਵੀ ਆਫ਼ਤ ਦੀ ਸਥਿਤੀ 'ਚ ਆਮ ਲੋਕਾਂ ਨੂੰ ਤੁਰੰਤ ਮਦਦ ਪ੍ਰਦਾਨ ਕੀਤੀ ਜਾ ਸਕੇ | ਜੇਕਰ ਕੋਈ ਵਿਅਕਤੀ ਪਾਣੀ ਭਰਨ, ਹੜ੍ਹ ਜਾਂ ਕਿਸੇ ਹੋਰ ਐਮਰਜੈਂਸੀ ਦਾ ਸਾਹਮਣਾ ਕਰਦਾ ਹੈ ਤਾਂ ਉਹ ਇਸ ਨੰਬਰ 'ਤੇ ਸੰਪਰਕ ਕਰ ਸਕਦਾ ਹੈ ਅਤੇ ਮਦਦ ਪ੍ਰਾਪਤ ਕਰ ਸਕਦਾ ਹੈ | ਕੰਟਰੋਲ ਰੂਮ 'ਚ ਕਾਲ ਪ੍ਰਾਪਤ ਕਰਕੇ ਸੰਬੰਧਤ ਵਿਭਾਗਾਂ ਨੂੰ ਤੁਰੰਤ ਸੂਚਿਤ ਕੀਤਾ ਜਾਵੇਗਾ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਕਮਲਦੀਪ ਗੋਇਲ ਨੇ ਯਮੁਨਾਨਗਰ ਦੇ ਨਵੇਂ ਐਸ. ਪੀ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਮਾਧਾਨ ਕੈਂਪ 'ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ- ਪਿਊਸ਼ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।