17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਕਮਲਦੀਪ ਗੋਇਲ ਨੇ ਯਮੁਨਾਨਗਰ ਦੇ ਨਵੇਂ ਐਸ. ਪੀ. ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 18-07-2025
ਯਮੁਨਾਨਗਰ, 17 ਜੁਲਾਈ (ਗੁਰਦਿਆਲ ਸਿੰਘ ਨਿਮਰ)-ਨਵ-ਨਿਯੁਕਤ ਐਸ. ਪੀ. ਕਮਲਦੀਪ ਗੋਇਲ (ਆਈ. ਪੀ. ਐਸ.) ਵਲੋਂ ਬੀਤੇ ਕੱਲ੍ਹ ਜ਼ਿਲ੍ਹਾ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ | ਚਾਰਜ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਨਾਲ ਇਕ ਮੀਟਿੰਗ ਕੀਤੀ ਤੇ ਯਮੁਨਾਨਗਰ ਜ਼ਿਲ੍ਹੇ 'ਚ ਅਪਰਾਧਿਕ ਘਟਨਾਵਾਂ ਦੇ ਮਾਮਲੇ 'ਚ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਨੂੰ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਨਿਰਦੇਸ਼ ਦਿੱਤੇ ਗਏ | ਉਨ੍ਹਾਂ ਜ਼ਿਲ੍ਹਾ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਮਨੋਬਲ ਵਧਾਉਂਦੇ ਹੋਏ ਸਪੱਸ਼ਟ ਸ਼ਬਦਾਂ 'ਚ ਹਦਾਇਤ ਕੀਤੀ ਕਿ ਪੁਲਿਸ ਵਾਲਿਆਂ ਨੂੰ ਅਪਰਾਧੀਆਂ ਦੀਆਂ ਗੋਲੀਆਂ ਦਾ ਜਵਾਬ ਗੋਲੀਆਂ ਨਾਲ ਦੇਣ ਦਾ ਪੂਰਾ ਕਾਨੂੰਨੀ ਅਧਿਕਾਰ ਹੈ ਤੇ ਕਿਸੇ ਵੀ ਪੁਲਿਸ ਕਰਮਚਾਰੀ ਨੂੰ ਅਪਰਾਧੀਆਂ ਦਾ ਸਾਹਮਣਾ ਕਰਨ ਤੋਂ ਬਿਲਕੱੁਲ ਵੀ ਪਿੱਛੇ ਨਹੀਂ ਹਟਣਾ ਚਾਹੀਦਾ | ਉਨ੍ਹਾਂ ਜ਼ਿਲ੍ਹਾ ਪੁਲਿਸ ਮੁਲਾਜ਼ਮਾਂ ਨੂੰ ਗੋਲੀਬਾਰੀ ਦੀ ਪ੍ਰੈਕਟਿਸ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ | ਉਨ੍ਹਾਂ ਨੇ ਇਕ ਪ੍ਰੈੱਸ ਰਿਲੀਜ਼ ਰਾਹੀਂ ਅਪਰਾਧਿਕ ਤੱਤਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਅਪਰਾਧ ਦਾ ਰਸਤਾ ਛੱਡ ਕੇ ਸਮਾਜ ਦੀ ਮੁੱਖ ਧਾਰਾ 'ਚ ਸ਼ਾਮਿਲ ਹੋ ਜਾਣ ਨਹੀਂ ਤਾਂ ਜ਼ਿਲ੍ਹਾ ਪੁਲਿਸ ਦੀ ਸਖ਼ਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ | ਐਸ. ਪੀ. ਨੇ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨੌਜਵਾਨ ਮੁੰਡਿਆਂ ਦੀਆਂ ਗਤੀਵਿਧੀਆਂ 'ਤੇ ਵਿਸ਼ੇਸ਼ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਅਪਰਾਧ ਦੀ ਦੁਨੀਆ 'ਚ ਜਾਣ ਤੋਂ ਰੋਕਣ ਕਿਉਂਕਿ ਇਕ ਪਰਿਵਾਰ ਦਾ ਇਕ ਅਪਰਾਧੀ ਪੂਰੇ ਪਰਿਵਾਰ ਦੀ ਸਮਾਜਿਕ, ਆਰਥਿਕ ਅਤੇ ਮਾਨਸਿਕ ਜ਼ਿੰਦਗੀ ਨੂੰ ਤਬਾਹ ਕਰ ਸਕਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਪੁਲਿਸ ਵਿਭਾਗ ਨਾਲ ਸਾਂਝੀ ਕਰਨ ਤਾਂ ਜੋ ਅਪਰਾਧੀਆਂ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ |
ਪਿਛਲੀ ਖ਼ਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਧਮਕੀ ਚਿੰਤਾਜਨਕ- ਜਥੇ. ਦਾਦੂਵਾਲ ਅਗਲੀ ਖ਼ਬਰ ਐਸ. ਡੀ. ਐਮ. ਸ਼ਿਵਜੀਤ ਭਾਰਤੀ ਦੀ ਅਗਵਾਈ ਹੇਠ ਕਮੇਟੀ ਨੇ ਸਿੰਚਾਈ ਵਿਭਾਗ ਦੇ ਕੰਮਾਂ ਦਾ ਕੀਤਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।