26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਵਾਤਾਵਰਨ ਸੁਰੱਖਿਆ ਲਈ ਬੂਟੇ ਲਗਾਉਣਾ ਜ਼ਰੂਰੀ-ਰਿੰਪਲਜੀਤ ਕੌਰ

ਅਜੀਤ ਡੈਸਕ 19-07-2025
ਕਾਲਾਂਵਾਲੀ/ਸਿਰਸਾ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਤਿਲੋਕੇਵਾਲਾ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸੰਤ ਮੋਹਨ ਸਿੰਘ ਮਤਵਾਲਾ ਪਬਲਿਕ ਸਕੂਲ ਵਿੱਚ ਰੁੱਖ ਲਗਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਇਸ ਦੌਰਾਨ ਸਕੂਲ ਦੇ ਬੱਚਿਆਂ ਵਿੱਚ ਸਿੱਖ ਇਤਿਹਾਸ ਬਾਰੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਰਿੰਪਲਜੀਤ ਕੌਰ ਨੇ ਕਿਹਾ ਕਿ ਰੁੱਖ ਸਾਡੀ ਜਾਨ ਹਨ ਅਤੇ ਹਰੀ ਧਰਤੀ ਹੀ ਜੀਵਨ ਬਚਾ ਸਕਦੀ ਹੈ, ਇਸ ਲਈ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ | ਵਾਤਾਵਰਣ ਸੁਰੱਖਿਆ ਲਈ ਰੁੱਖ ਲਗਾਉਣਾ ਜ਼ਰੂਰੀ ਹੈ | ਉਹਨਾਂ ਕਿਹਾ ਕਿ ਧਰਤੀ ਨੂੰ ਗਲੋਬਲ ਵਾਰਮਿੰਗ ਤੋਂ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਾਉਣੇ ਪੈਣਗੇ | ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਰੁੱਖ ਲਗਾ ਕੇ ਹੀ ਕੀਤੀ ਜਾ ਸਕਦੀ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਰੁੱਖ ਲਾਉਣੇ ਚਾਹੀਦੇ ਹਨ | ਇਸ ਤੋਂ ਇਲਾਵਾ ਉਨ੍ਹਾਂ ਬੱਚਿਆਂ ਨੂੰ ਆਦਰਸ਼ ਜੀਵਨ ਜਿਊਣ ਲਈ ਗੁਰਬਾਣੀ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਜੇਜੇ ਕਾਲੋਨੀ 'ਚ ਸੀਵਰੇਜ ਤੇ ਪੀਣ ਵਾਲੇ ਪਾਣੀ ਦਾ ਸੰਕਟ, ਲੋਕਾਂ ਵਲੋਂ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਅਗਲੀ ਖ਼ਬਰ ਲੜੀਵਾਰ ਬਾਲ ਨਾਵਲ-30 ਅੱਧੀ ਛੁੱਟੀ ਸਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।