26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਜੇਜੇ ਕਾਲੋਨੀ 'ਚ ਸੀਵਰੇਜ ਤੇ ਪੀਣ ਵਾਲੇ ਪਾਣੀ ਦਾ ਸੰਕਟ, ਲੋਕਾਂ ਵਲੋਂ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਅਜੀਤ ਡੈਸਕ 19-07-2025
ਸਿਰਸਾ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸਿਵਲ ਹਸਪਤਾਲ ਦੇ ਨੇੜੇ ਸਥਿਤ ਜੇਜੇ ਕਲੋਨੀ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਸੀਵਰੇਜ, ਬਿਜਲੀ ਅਤੇ ਪੀਣ ਵਾਲੇ ਪਾਣੀ ਦੀ ਕਿਲਤ ਨੇ ਦਾ ਜੀਣਾ ਮੁਸ਼ਕਲ ਬਣਾ ਦਿੱਤਾ ਹੈ | ਸ਼ੁੱਕਰਵਾਰ ਨੂੰ ਨਾਰਾਜ਼ ਕਲੋਨੀ ਵਾਸੀ ਨਾਇਕ ਵਾਲੀ ਗਲੀ ਵਿੱਚ ਇਕੱਠੇ ਹੋਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਵਿਰੋਧ ਪ੍ਰਦਰਸ਼ਨ ਵਿੱਚ ਅÏਰਤਾਂ ਦੀ ਸ਼ਮੂਲੀਅਤ ਕੀਤੀ | ਪ੍ਰਦਰਸ਼ਨਕਾਰੀ ਗਲੀ ਵਿੱਚ ਜਮ?ਹਾਂ ਹੋਏ ਦੂਸ਼ਿਤ ਪਾਣੀ ਦੇ ਵਿਚਕਾਰ ਖੜ੍ਹੇ ਹੋ ਗਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੁਰਦਾਬਾਦ ਅਤੇ ਨਗਰ ਕੌਂਸਲ ਮੁਰਦਾਬਾਦ ਦੇ ਨਾਅਰੇ ਲਗਾਏ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਸਿਵਲ ਹਸਪਤਾਲ ਦੇ ਨੇੜੇ ਸੜਕ ਜਾਮ ਕਰ ਦੇਣਗੇ | ਭਾਰਤ ਜਨਵਾਦੀ ਨੌਜਵਾਨ ਸਭਾ ਦੇ ਸਾਬਕਾ ਸਕੱਤਰ ਬਬਲੂ ਨਾਇਕ, ਵਿਨੋਦ ਕੁਮਾਰ, ਤੁਫਾਨੀ, ਗੁਰਬਚਨ ਸਿੰਘ, ਹਨੂੰਮਾਨ ਨਾਇਕ, ਕਰਨੈਲ ਸਿੰਘ, ਸੂਰਜ, ਵਿੱਕੀ, ਡਾ. ਜਵਾਹਰ, ਮਿੱਤਰ ਕੌਰ, ਮਨਕੌਰ, ਰੀਨਾ ਕੌਰ ਅਤੇ ਹੋਰ ਵਸਨੀਕਾਂ ਨੇ ਕਿਹਾ ਕਿ ਉਨ੍ਹਾਂ ਦਾ ਇਲਾਕਾ ਵਾਰਡ ਨੰਬਰ 29 ਅਤੇ 30 ਵਿੱਚ ਪੈਂਦਾ ਹੈ, ਪਰ ਇੱਥੇ ਬੁਨਿਆਦੀ ਸਹੂਲਤਾਂ ਦੀ ਪੂਰੀ ਤਰ੍ਹਾਂ ਘਾਟ ਹੈ | ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਨਾਇਕ ਵਾਲੀ ਗਲੀ ਵਿੱਚ ਸੀਵਰੇਜ ਨਾਲ ਰਲਿਆ ਪੀਣ ਵਾਲਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ, ਜਿਸ ਕਾਰਨ ਬੱਚੇ ਬਿਮਾਰ ਹੋ ਰਹੇ ਹਨ | ਇਸ ਤੋਂ ਇਲਾਵਾ ਸੀਵਰੇਜ ਬੰਦ ਹੋਣ ਕਾਰਨ ਗਲੀ ਵਿੱਚ ਇੱਕ ਤੋਂ ਦੋ ਫੁੱਟ ਦੂਸ਼ਿਤ ਪਾਣੀ ਇਕੱਠਾ ਹੋ ਜਾਂਦਾ ਹੈ, ਜਿਸ ਕਾਰਨ ਆਵਾਜਾਈ ਬਹੁਤ ਮੁਸ਼ਕਲ ਹੋ ਗਈ ਹੈ | ਉਨ੍ਹਾਂ ਨੇ ਕਿਹਾ ਕਿ ਇਸ ਸਮੱਸਿਆ ਬਾਰੇ ਵਿਭਾਗੀ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਹੈ, ਪਰ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੱਤਾਧਾਰੀ ਆਗੂਆਂ 'ਤੇ ਦੋਹਰਾ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ | ਖਾਸ ਕਰਕੇ ਅÏਰਤਾਂ ਨੇ ਕਿਹਾ ਕਿ ਚੋਣਾਂ ਦੌਰਾਨ ਆਗੂ ਵੋਟਾਂ ਮੰਗਣ ਲਈ ਵਾਰ-ਵਾਰ ਚੱਕਰ ਲਗਾਉਂਦੇ ਹਨ, ਪਰ ਚੋਣਾਂ ਤੋਂ ਬਾਅਦ ਕੋਈ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੰਦਾ | ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਕਲੋਨੀ ਨੂੰ ਝੁੱਗੀ-ਝੌਂਪੜੀ ਵਾਲਾ ਇਲਾਕਾ ਸਮਝ ਕੇ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ | ਕਲੋਨੀ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀਵਰੇਜ, ਬਿਜਲੀ ਅਤੇ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ | ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜਬੂਰ ਹੋਣਗੇ |
ਪਿਛਲੀ ਖ਼ਬਰ ਦਿੱਲੀ ਕਮੇਟੀ ਵਲੋਂ 350 ਸਾਲਾ ਸ਼ਹੀਦੀ ਸਮਾਗਮ ਦੇ ਪ੍ਰੋਗਰਾਮਾਂ ਦੀ ਸ਼ੁਰੂਆਤ ਅਗਲੀ ਖ਼ਬਰ ਵਾਤਾਵਰਨ ਸੁਰੱਖਿਆ ਲਈ ਬੂਟੇ ਲਗਾਉਣਾ ਜ਼ਰੂਰੀ-ਰਿੰਪਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।