ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)-350 ਸਾਲਾ ਸ਼ਹੀਦੀ ਸਮਾਗਮ ਦੇ ਪ੍ਰੋਗਰਾਮਾਂ ਦੀ ਸ਼ੁਰੂਆਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 27 ਜੁਲਾਈ ਤੋਂ ਕੀਤੀ ਜਾ ਰਹੀ ਹੈ¢ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਦੇਸ਼ ਭਰ ਤੋਂ ਇਸਤਰੀ ਸਤਸੰਗ ਜਥਿਆਂ ਵਲੋਂ ਇੱਕੋ ਮੰਚ 'ਤੇ ਕੀਰਤਨ ਕੀਤਾ ਜਾਏਗਾ ¢ ਉਕਤ ਜਾਣਕਾਰੀ ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਕਮੇਟੀ) ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਸਮਾਗਮ ਦੀ ਰੂਪ ਰੇਖਾ ਬਣਾਉਣ ਲਈ ਦਿੱਲੀ ਕਮੇਟੀ ਦੀ ਐਗਜ਼ੀਕਿਊਟਿਵ ਮੈਂਬਰ ਬੀਬੀ ਰਣਜੀਤ ਕੌਰ ਤੇ ਹੋਰ ਬੀਬੀਆਂ ਨਾਲ ਮੀਟਿੰਗ ਧਰਮ ਪ੍ਰਚਾਰ ਦਫ਼ਤਰ 'ਚ ਕੀਤੀ ਗਈ¢ ਸ: ਕਰਮਸਰ ਨੇ ਦੱਸਿਆ ਕਿ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਕਮੇਟੀ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਜੋ ਲੜੀ ਸ਼ੁਰੂ ਕੀਤੀ ਗਈ ਸੀ, ਉਸ ਦੇ ਭੋਗ 24 ਨਵੰਬਰ ਨੂੰ ਲਾਲ ਕਿਲ੍ਹੇ ਵਿਖੇ ਸਮਾਗਮ ਦੌਰਾਨ ਪਾਏ ਜਾਣਗੇ ¢ ਕਰਮਸਰ ਨੇ ਦੱਸਿਆ ਕਿ ਹਰ ਮਹੀਨੇ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ ਤੇ 27 ਨਵੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ 350 ਸਾਲਾ ਸ਼ਤਾਬਦੀ ਸਮਾਰੋਹ ਗੁਰਦੁਆਰਾ ਰਕਾਬਗੰਜ ਸਾਹਿਬ 'ਚ ਸਮਾਪਤ ਕੀਤਾ ਜਾਵੇਗਾ ¢ ਉਨ੍ਹਾਂ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਨਗਰ ਕੀਰਤਨ ਦਿੱਲੀ ਪੁੱਜਣਗੇ ¢