27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਮੋਟਰਸਾਈਕਲ ਸਵਾਰ ਅਫ਼ੀਮ ਸਮੇਤ ਗਿ੍ਫ਼ਤਾਰ

ਅਜੀਤ ਡੈਸਕ 19-07-2025
ਸਿਰਸਾ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਨੂੰ ਪਾਈਆ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਸੱਜਣ ਕੁਮਾਰ ਪੁੱਤਰ ਰਾਜਬੀਰ ਵਾਸੀ ਮੇਹੂਵਾਲਾ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਸੀਆਈਏ ਥਾਣਾ ਦੇ ਇੰਚਾਰਜ ਸਬ ਇੰਸਪੈਕਟਰ ਪ੍ਰੇਮ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਦੀ ਇਕ ਟੀਮ ਆਟੋ ਮਾਰਕੀਟ 'ਚ ਗਸ਼ਤ ਦੌਰਾਨ ਚੈਕਿੰਗ ਕਰ ਰਹੀ ਸੀ ਤਾਂ ਇਸੇ ਦੌਰਾਨ ਮੋਟਰਸਾਈਕਲ 'ਤੇ ਆਉਂਦਾ ਇਕ ਨੌਜਵਾਨ ਪੁਲੀਸ ਨੂੰ ਵੇਖ ਕੇ ਮੋਟਰਸਾਈਕਲ ਵਾਪਿਸ ਮੋੜਣ ਲੱਗਾ ਤਾਂ ਪੁਲੀਸ ਨੇ ਸ਼ਕ ਦੇ ਆਧਾਰ 'ਤੇ ਉਸ ਨੂੰ ਕਾਬੂ ਕਰ ਲਿਆ | ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਅਫ਼ੀਮ ਬਰਾਮਦ ਹੋਈ ਜੋ ਜੋਖਣ 'ਤੇ 251 ਗਰਾਮ ਬਣੀ | ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਹੋਰ ਨਸ਼ਾ ਤਸਕਰਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ |
ਪਿਛਲੀ ਖ਼ਬਰ ਕਲਾਨੌਰ ਰੇਲਵੇ ਸਟੇਸ਼ਨ ਨੇੜਿਓਾ ਰੇਲਵੇ ਲਾਈਨਾਂ ਤੋਂ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ ਅਗਲੀ ਖ਼ਬਰ ਕਿੱਲਿਆਂਵਾਲੀ ਵਾਸੀ ਅੰਤਰਰਾਜੀ ਨਸ਼ਾ ਤਸਕਰ ਹੈਰੋਇਨ ਸਣੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।